ਨਗਰ ਕੌਂਸਲ ਚੋਣਾਂ 'ਚ ਚੋਣ ਜ਼ਾਬਤੇ ਦੀ ਪਾਲਣਾ ਬਣਾਈ ਜਾਵੇਗੀ ਯਕੀਨੀ: ਐਸਡੀਐਮ ਕੰਨੂ ਗਰਗ - ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ
🎬 Watch Now: Feature Video
ਰੂਪਨਗਰ: ਨਗਰ ਕੌਂਸਲ ਦੀਆਂ ਚੋਣਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਅਨੰਦਪੁਰ ਸਾਹਿਬ ਦੇ ਐਸਡੀਐਮ ਅਧਿਕਾਰੀ ਕੰਨੂ ਗਰਗ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਉਪ ਮੈਜਿਸਟ੍ਰੇਟ ਦੀਆਂ ਹਦਾਇਤਾਂ ਮੁਤਾਬਕ ਚੋਣ ਜ਼ਾਬਤੇ ਦੀ ਪਾਲਣਾ ਤੇ ਨਿਰੱਪਖ ਚੋਣਾਂ ਕਰਵਾਏ ਜਾਣ ਨੂੰ ਯਕੀਨੀ ਬਣਾਇਆ ਜਾਵੇਗਾ। ਨਗਰ ਕੌਂਸਲ ਚੋਣਾਂ ਲਈ ਨਾਮਜ਼ਦਗੀ ਪੱਤਰ ਭਰਨ ਲਈ ਦੀ ਪ੍ਰਕੀਰਿਆ 30 ਜਨਵਰੀ ਤੋਂ ਸ਼ੁਰੂ ਹੋ ਕੇ ਆਖ਼ਰੀ ਤਰੀਕ 3 ਫਰਵਰੀ ਹੋਵੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 4 ਫਰਵਰੀ ਨੂੰ ਕੀਤੀ ਜਾਵੇਗੀ। ਇਸ ਤੋਂ ਇਲਾਵਾ ਨਾਮਜ਼ਦਗੀ ਵਾਪਸ ਲੈਣ ਲਈ 5 ਫਰਵਰੀ ਤੱਕ ਆਖ਼ਰੀ ਸਮਾਂ ਹੋਵੇਗਾ ਤੇ ਇਸੇ ਦਿਨ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ 12 ਫਰਵਰੀ ਨੂੰ ਸ਼ਾਮ 5 ਵਜੇ ਤੋਂ ਬਾਅਦ ਚੋਣ ਪ੍ਰਚਾਰ ਨਹੀਂ ਹੋ ਸਕੇਗਾ। 14 ਫਰਵਰੀ ਨੂੰ ਚੋਣ ਦੇ ਸਮੇਂ ਵੱਡੀ ਗਿਣਤੀ 'ਚ ਪੁਲਿਸ ਮੁਲਾਜ਼ਮ ਤਾਇਨਾਤ ਹੋਣਗੇ। ਚੋਣ ਪ੍ਰਕੀਰਿਆ ਦੇ ਦੌਰਾਨ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਨਿਯਮਾਂ ਦੀ ਪਾਲਣਾ ਕਰਨਾ ਲਾਜ਼ਮੀ ਹੋਵੇਗਾ। ਉਨ੍ਹਾਂ ਜਲਦ ਹੀ ਨਗਰ ਕੌਂਸਲ ਚੋਣਾਂ ਲਈ ਸਾਰੇ ਪ੍ਰਬੰਧ ਮੁਕਮਲ ਕਰਨ ਲਏ ਜਾਣ ਦੀ ਗੱਲ ਆਖੀ।