ਜ਼ਿਲ੍ਹਾ ਪ੍ਰੀਸ਼ਦ ਦੇ ਚੈਅਰਮੈਨ ਅਤੇ ਵਾਈਸ ਚੇਅਰਮੈਨ ਦੀ ਕੀਤੀ ਗਈ ਚੋਣ
🎬 Watch Now: Feature Video
ਜ਼ਿਲ੍ਹਾ ਪ੍ਰੀਸ਼ਦ ਤਰਨ ਤਾਰਨ ਦੇ ਨਵੇਂ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਚੋਣ ਪ੍ਰਕਿਰਿਆ ਅੱਜ ਪੇਂਡੂ ਵਿਕਾਸ ਭਵਨ ਤਰਨ ਤਾਰਨ ਵਿਖੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੀ ਪ੍ਰਧਾਨਗੀ ਹੇਠ ਖ਼ਤਮ ਹੋਈ। ਇਸ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਦੇ ਜ਼ੋਨ ਨੰਬਰ 6 ਤੋਂ ਨਵੇਂ ਚੁਣੇ ਗਏ ਮੈਂਬਰ ਹਰਚਰਨਜੀਤ ਕੌਰ ਨੂੰ ਜ਼ਿਲ੍ਹਾ ਪ੍ਰੀਸ਼ਦ ਤਰਨ ਤਾਰਨ ਦੇ ਚੇਅਰਪਰਸਨ ਵਜੋਂ ਅਤੇ ਜ਼ੋਨ ਨੰਬਰ 2 ਤੋਂ ਨਵੇਂ ਚੁਣੇ ਗਏ ਮੈਂਬਰ ਸੁਰਿੰਦਰ ਸਿੰਘ ਨੂੰ ਵਾਈਸ ਚੇਅਰਮੈਨ ਵਜੋਂ ਚੁਣਿਆ ਗਿਆ। ਇਸ ਮੌਕੇ ਤਰਨ ਤਾਰਨ ਦੇ ਹਲਕਾ ਵਿਧਾਇਕ ਡਾ.ਧਰਮਬੀਰ ਅਗਨੀਹੋਤਰੀ ਅਤੇ ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਤੋਂ ਇਲਾਵਾ ਜ਼ਿਲ੍ਹਾ ਪ੍ਰੀਸ਼ਦ ਦੇ ਨਵੇਂ ਚੁਣੇ ਗਏ ਮੈਂਬਰ ਅਤੇ ਬਲਾਕ ਸਮਿਤੀਆਂ ਦੇ ਚੇਅਰਮੈਨ ਮੋਜੂਦ ਸਨ।