ਮਾਨਸਾ ਕੌਂਸਲ ਦੇ ਪੰਚਾਇਤੀ ਚੋਣਾਂ 'ਚ ਕਾਂਗਰਸ ਦੀ ਚੜ੍ਹਤ - ਨਗਰ ਕੌਂਸਲ ਅਤੇ ਨਗਰ ਪੰਚਾਇਤ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-10665707-241-10665707-1613573573153.jpg)
ਮਾਨਸਾ: ਰਾਜ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਦਾ ਨਤੀਜਾ ਬੁੱਧਵਾਰ ਨੂੰ ਐਲਾਨ ਦਿੱਤਾ ਗਿਆ ਹੈ। ਨਗਰ ਕੌਂਸਲ ਮਾਨਸਾ ਜਿਥੇ ਅੱਜ ਰਿਟਰਨਿੰਗ ਅਧਿਕਾਰੀਆਂ ਦੀ ਅਗਵਾਈ ਅਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਵੋਟਾਂ ਦੀ ਗਿਣਤੀ ਦਾ ਕਾਰਜ ਮੁਕੰਮਲ ਹੋਇਆ। ਇਸ ਦੌਰਾਨ ਐਲਾਨੇ ਗਏ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਚੋਣ ਅਫ਼ਸਰ ਡਾ. ਸ਼ੀਖਾ ਭਗਤ ਨੇ ਦੱਸਿਆ ਕਿ ਵਾਰਡ ਨੰ: 20 ਵਿੱਚ ਕਾਂਗਰਸ ਦੇ ਉਮੀਦਵਾਰ ਸਰਬਸੰਮਤੀ ਨਾਲ ਜੇਤੂ ਐਲਾਨਿਆ ਜਾ ਚੁੱਕਾ ਹੈ ਜਦਕਿ ਅੱਜ ਆਏ ਨਤੀਜਿਆਂ ਦੇ ਤਹਿਤ 13 ਵਾਰਡਾਂ ਵਿੱਚ ਕਾਂਗਰਸ, 2 ਵਾਰਡਾਂ ਵਿੱਚ ਸ਼੍ਰੋਮਣੀ ਅਕਾਲੀ ਦਲ, 3 ਵਾਰਡਾਂ ’ਚ ਆਪ ਪਾਰਟੀ ਅਤੇ 8 ਵਾਰਡਾਂ ਵਿੱਚ ਆਜ਼ਾਦ ਉਮੀਦਵਾਰ ਜੇਤੂ ਰਹੇ।