ਤਾਲਾਬੰਦੀ ਦੌਰਾਨ ਭੇਜੇ ਬਿਜਲੀ ਦੇ ਬਿੱਲ ਮੁਆਫ ਕੀਤੇ ਜਾਣੇ ਚਾਹੀਦੇ ਹਨ : ਆਪ - ਪੰਜਾਬ ਸਰਕਾਰ ਦੇ ਵਿਰੁੱਧ ਰੋਸ ਪ੍ਰਦਰਸ਼ਨ

🎬 Watch Now: Feature Video

thumbnail

By

Published : Jun 19, 2020, 8:59 PM IST

ਰੂਪਨਗਰ: ਜਿੱਥੇ ਇੱਕ ਪਾਸੇ ਕੋਰੋਨਾ ਮਹਾਂਮਾਰੀ ਦਾ ਕਹਿਰ ਹੈ ਉੱਥੇ ਹੀ ਦੂਜੇ ਪਾਸੇ ਰਾਜਨੀਤਿਕ ਪਾਰਟੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਅੱਜ ਰੂਪਨਗਰ 'ਚ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਬਿਜਲੀ ਦੇ ਬਿੱਲਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਬਾਹਰ ਪੰਜਾਬ ਸਰਕਾਰ ਦੇ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਆਮ ਆਦਮੀ ਪਾਰਟੀ ਦੇ ਨੇਤਾ ਹਰਪ੍ਰੀਤ ਕਾਹਲੋਂ ਨੇ ਦੱਸਿਆ ਕਿ ਇੱਕ ਪਾਸੇ ਕੈਪਟਨ ਸਰਕਾਰ ਕੋਰੋਨਾ ਮਹਾਂਮਾਰੀ 'ਚ ਜਨਤਾ ਨੂੰ ਰਾਹਤ ਦੇਣ ਦੀ ਗੱਲ ਆਖ ਰਹੀ ਹੈ, ਦੂਜੇ ਪਾਸੇ ਲੌਕਡਾਊਨ ਅਤੇ ਕਰਫਿਊ ਦੇ ਦੌਰਾਨ ਜਨਤਾ ਨੂੰ ਐਵਰੇਜ ਬਿੱਲ ਭੇਜ ਰਹੀ ਹੈ, ਜੋ ਬਹੁਤ ਜ਼ਿਆਦਾ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਮੰਗ ਕੀਤੀ ਕਿ ਕੈਪਟਨ ਸਰਕਾਰ ਇਹ ਸਾਰੇ ਬਿਜਲੀ ਦੇ ਬਿੱਲਾਂ ਨੂੰ ਮਾਫ਼ ਕਰੇ।

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.