ਨਰਸਿੰਗ ਸਟਾਫ਼ ਵੱਲੋਂ ਮੰਗਾਂ ਨੂੰ ਲੈ ਕੇ ਐਮਰਜੈਂਸੀ ਸੇਵਾਵਾਂ ਬੰਦ - ਪੇ ਕਮਿਸ਼ਨ
🎬 Watch Now: Feature Video
ਅੰਮ੍ਰਿਤਸਰ: ਗੁਰੂ ਨਾਨਕ ਹਸਪਤਾਲ (Guru Nanak Hospital) ਦਾ ਨਰਸਿੰਗ ਸਟਾਫ਼ (Nursing staff) ਪਿਛਲੇ ਪੰਜ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਉਤੇ ਹੈ। ਇਸ ਦੌਰਾਨ ਹਸਪਤਾਲ ਵਿਚ ਆਉਣ ਵਾਲੇ ਮਰੀਜ਼ਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਕੋਰੋਨਾ (Corona) ਕਾਲ ਦੌਰਾਨ ਨਰਸਿੰਗ ਸਟਾਫ ਵੱਲੋਂ ਤਨਦੇਹੀ ਨਾਲ ਕੰਮ ਕੀਤਾ ਗਿਆ ਸੀ ਪਰ ਉਨ੍ਹਾਂ ਦੀਆਂ ਮੰਗਾਂ ਵੇਲੇ ਸਰਕਾਰ ਕੋਈ ਸੁਣਵਾਈ ਨਹੀਂ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪਹਿਲਾ ਬੇਸਿਕ ਤਨਖਾਹ 42000 ਹਜ਼ਾਰ ਮਿਲਦੀ ਸੀ ਹੁਣ ਉਹ ਵੀ ਘਟਾ ਕੇ 29000 ਕਰ ਦਿੱਤੀ ਹੈ। ਉਨ੍ਹਾਂ ਨੇ ਕੱਚੇ ਮੁਲਾਜ਼ਮ ਨੂੰ ਰੈਗੂਲਰ ਅਤੇ ਪੇ ਕਮਿਸ਼ਨ ਵਿਚ ਸੋਧ ਕੀਤੀ ਜਾਵੇ।