ਲਤਾ ਮੰਗੇਸ਼ਕਰ ਨੂੰ ਸ਼ਰਧਾਂਜਲੀ ਦਿੰਦਿਆਂ ਭਾਵੁਕ ਹੋਏ ਸੂਫੀ ਗਾਇਕ ਲਖਵਿੰਦਰ ਵਡਾਲੀ - ਭਾਵੁਕ ਹੋਏ ਸੂਫੀ ਗਾਇਕ ਲਖਵਿੰਦਰ ਵਡਾਲੀ
🎬 Watch Now: Feature Video
ਅੰਮ੍ਰਿਤਸਰ: ਸ਼੍ਰੀ ਮਤੀ ਲਤਾ ਮੰਗੇਸ਼ਕਰ ਦੇ ਦਿਹਾਂਤ ਹੋ ਗਿਆ ਹੈ। ਇਸ ਦੁਖਦ ਖ਼ਬਰ ਆਉਣ ਤੋਂ ਬਾਅਦ ਪੂਰਾ ਦੇਸ਼ ਸੋਗ ਦੀ ਲਹਿਰ ਵਿੱਚ ਡੁੱਬਿਆ ਵਿਖਾਈ ਦੇ ਰਿਹਾ ਹੈ। ਇਸ ਸੋਗ ਦੌੌਰਾਨ ਹਰ ਕੋਈ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕਰ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲਤਾ ਮੰਗੇਸ਼ਕਰ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਹੈ। ਇਸਦੇ ਨਾਲ ਹੀ ਦੇਸ਼ ਵਿੱਚ ਦੋ ਦਿਨ ਲਈ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਗਿਆ ਹੈ। ਪੰਜਾਬੀ ਸੂਫੀ ਗਾਇਕ ਲਖਵਿੰਦਰ ਵਡਾਲੀ ਵੱਲੋਂ ਲਤਾ ਮੰਗੇਸ਼ਕਰ ਨੂੂੂੰ ਸ਼ਰਧਾਂਜਲੀ ਭੇਟ ਕੀਤੀ ਗਈ ਹੈ। ਵਡਾਲੀ ਨੇ ਕਿਹਾ ਕਿ ਲਤਾ ਮੰਗੇਸ਼ਕਰ ਦੀ ਮੌਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ ਅਤੇ ਦੁਨੀਆ ਭਰ ਵਿੱਚ ਉਨ੍ਹਾਂ ਨੂੰ ਪਿਆਰ ਕਰਨ ਵਾਲੇ ਇਹ ਸੁਣ ਕੇ ਗਮਜ਼ਦਾ ਹਨ। ਉਨ੍ਹਾਂ ਕਿਹਾ ਕਿਹਾ ਕਿ ਬੇਸ਼ੱਕ ਹਰ ਇੱਕ ਇਨਸਾਨ ਨੇ ਇਕ ਦਿਨ ਚਲੇ ਜਾਣਾ ਹੈ ਪਰ “ ਮਰਨਾ ਉਸੀ ਕਾ ਜਿਸ ਕਾ ਦੁਨੀਆ ਕਰੇ ਅਫਸੋਸ। ਉਨ੍ਹਾਂ ਕਿਹਾ ਕਿ ਲਤਾ ਜੀ ਹਮੇਸ਼ਾਂ ਸਾਡੇ ਦਿਲਾਂ ਵਿੱਚ ਜਿੰਦਾ ਰਹਿਣਗੇ।