ਮੁਲਾਜ਼ਮ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖਿਲਾਫ਼ ਕੀਤਾ ਮੁਜਾਹਰਾ
🎬 Watch Now: Feature Video
ਸ੍ਰੀ ਫ਼ਤਿਹਗੜ੍ਹ ਸਾਹਿਬ :ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਫਰੰਟ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਖਿਲਾਫ਼ ਰੋਸ ਮੁਜ਼ਾਹਰਾ ਕੀਤਾ। ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਪਤਨੀ ਮਨਦੀਪ ਕੌਰ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ। ਯੂਨੀਅਨ ਆਗੂ ਅਵਤਾਰ ਸਿੰਘ ਨੇ ਕਿਹਾ ਕਿ ਪੇ-ਕਮੀਸ਼ਨ ਦੀ ਰਿਪੋਰਟ ਲਾਗੂ ਕਰਾਉਣ, ਡੀਏ ਦੀ ਕਿਸ਼ਤ ਜਾਰੀ ਕਰਨ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਆਦਿ ਮੰਗਾਂ ਨੂੰ ਲੈ ਕੇ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ।