ਪੈਨਸ਼ਨਰ ਅਤੇ ਆਸ਼ਾ ਵਰਕਰ ਮੁਲਾਜ਼ਮਾਂ ਨੇ ਪ੍ਰਦਰਸ਼ਨ ਕਰਦਿਆਂ ਸਾੜਿਆ ਸਰਕਾਰ ਦਾ ਪੁਤਲਾ - Employees burnt government effigy
🎬 Watch Now: Feature Video
ਫਿਰੋਜ਼ਪੁਰ: ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਆਪਣੀ ਮੰਗਾਂ ਨੂੰ ਲੈਕੇ ਯੂਟੀ ਵਰਕਰ ਅਤੇ ਪੈਨਸ਼ਨਰ ਅਤੇ ਆਸ਼ਾ ਵਰਕਰਾਂ ਵਲੋਂ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਯੂਟੀ ਵਰਕਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈਕੇ ਲੜੀਵਾਰ ਭੁੱਖ ਹੜਤਾਲ ਕੀਤੀ ਜਾ ਰਹੀ ਹੈ। ਇਸ ਮੌਕੇ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਦਾ ਕਹਿਣਾ ਕਿ ਵਿੱਤ ਮੰਤਰੀ ਵਲੋਂ ਪੇਸ਼ ਕੀਤਾ ਬਜਟ ਮੁਲਾਜ਼ਮਾਂ ਦੇ ਹੱਕ 'ਚ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ, ਜਿਸ ਕਾਰਨ ਉਨ੍ਹਾਂ ਨੂੰ ਮਜ਼ਬੂਰਨ ਸੜਕਾਂ 'ਤੇ ਉੱਤਰਨਾ ਪੈ ਰਿਹਾ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਜਲਦ ਉਨ੍ਹਾਂ ਦੀਆਂ ਮੰਗਾਂ 'ਤੇ ਧਿਆਨ ਨਹੀਂ ਦੇਵੇਗੀ ਤਾਂ ਉਹ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ।