ਹੱਕੀ ਮੰਗਾਂ ਮਨਵਾਉਣ ਵਾਸਤੇ ਮੁਲਾਜ਼ਮਾਂ ਵੱਲੋਂ ਕਲਮ ਛੋੜ ਹੜ੍ਹਤਾਲ ਸ਼ੁਰੂ - ਮੁਲਾਜ਼ਮਾਂ ਵੱਲੋਂ ਕਲਮ ਛੋੜ ਹੜ੍ਹਤਾਲ ਸ਼ੁਰੂ
🎬 Watch Now: Feature Video
ਤਲਵੰਡੀ ਸਾਬੋ: ਪੰਜਾਬ ਸਰਕਾਰ ਨੇ ਮੁਲਾਜ਼ਮਾ ਦਾ ਮੋਬਾਇਲ ਭੱਤਾ ਘਟਾਉਣ ਦੇ ਹੁਕਮਾਂ ਦੇ ਕਾਰਨ ਨਿਰਾਸ਼ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ ਹਨ। ਸੂਬੇ ਦੇ ਮਨਿਸਟਰੀਅਲ ਮੁਲਾਜ਼ਮਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਅੱਜ ਤੋਂ ਕਲਮ ਛੋੜ ਹੜਤਾਲ ਆਰੰਭ ਦਿੱਤੀ ਹੈ।ਇਸ ਤਹਿਤ ਇਤਿਹਾਸਿਕ ਨਗਰ ਤਲਵੰਡੀ ਸਾਬੋ ਦੇ ਐਸਡੀਐਮ ਦਫਤਰ ਦੇ ਸਾਰੇ ਮੁਲਾਜਮਾਂ ਨੇ ਵੀ ਆਪਣਾ ਕੰਮਕਾਰ ਛੱਡ ਕੇ ਦਫ਼ਤਰ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜੀ ਕਰਦਿਆਂ ਸਰਕਾਰ ਨੂੰ ਮੰਗਾ ਮੰਨਣ ਦੀ ਅਪੀਲ ਕੀਤੀ। ਮੁਲਾਜ਼ਮ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਅਗਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ ਤਿੱਖਾ ਕੀਤਾ ਜਾਵੇਗਾ। ਉਨਾਂ ਦੱਸਿਆ ਕਿ 14 ਅਗਸਤ ਤੱਕ ਉਹ ਕਲਮ ਛੋੜ ਹੜਤਾਲ ਤੇ ਰਹਿਣਗੇ ਤੇ 15 ਅਗਸਤ ਸੁਤੰਤਰਤਾ ਦਿਵਸ ਵਾਲੇ ਦਿਨ ਸੂਬਾ ਯੂਨੀਅਨ ਦੇ ਫੈਸਲੇ ਅਨੁਸਾਰ ਅਗਲਾ ਸੰਘਰਸ ਵਿੱਢਣਗੇ।