ਮੰਗਾਂ ਨੂੰ ਲੈ ਕੇ ਡੀਸੀ ਦਫ਼ਤਰ ਦੇ ਮੁਲਾਜ਼ਮਾਂ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ - ਸਰਕਾਰ ਕੁੰਭਕਰਨੀ ਨੀਂਦ
🎬 Watch Now: Feature Video
ਸ੍ਰੀ ਫ਼ਤਿਹਗੜ੍ਹ ਸਾਹਿਬ: ਪੰਜਾਬ ਰਾਜ ਡੀ.ਸੀ ਦਫ਼ਤਰ ਕਰਮਚਾਰੀ ਯੂਨੀਅਨ ਦੇ ਸੱਦੇ 'ਤੇ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਡੀ.ਸੀ ਦਫ਼ਤਰ ਦੇ ਮੁਲਾਜ਼ਮਾਂ ਵਲੋਂ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਕੁੰਭਕਰਨੀ ਨੀਂਦ 'ਚ ਸੁੱਤੀ ਹੋਈ ਹੈ, ਜਿਸ ਕਾਰਨ ਸਰਕਾਰ ਨੂੰ ਜਗਾਉਣ ਲਈ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਨਵੀਆਂ ਭਰਤੀਆਂ ਨਹੀਂ ਕੀਤੀਆਂ ਜਾ ਰਹੀਆਂ, ਜਿਸ ਕਾਰਨ ਘੱਟ ਸਟਾਫ਼ ਨਾਲ ਹੀ ਉਨ੍ਹਾਂ ਨੂੰ ਕੰਮ ਚਲਾਉਣਾ ਪੈ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਜੇ ਧਿਆਨ ਨਾ ਦਿੱਤਾ ਗਿਆ ਤਾਂ ਉਹ ਤਿੱਖਾ ਸੰਘਰਸ਼ ਕਰਨਗੇ।