ਰਾਸ਼ਟਰੀ ਸਿਹਤ ਮਿਸ਼ਨ ਦੇ ਮੁਲਾਜ਼ਮਾਂ ਨੇ ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ - Gurdaspur latest news
🎬 Watch Now: Feature Video
ਗੁਰਦਾਸਪੁਰ: ਸਿਹਤ ਵਿਭਾਗ ਵਿੱਚ ਠੇਕੇ ਉੱਤੇ ਕੰਮ ਕਰ ਰਹੇ ਰਾਸ਼ਟਰੀ ਸਿਹਤ ਮਿਸ਼ਨ ਮੁਲਾਜ਼ਮਾਂ ਨੇ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਰਾਸ਼ਟਰੀ ਸਿਹਤ ਮਿਸ਼ਨ ਮੁਲਾਜ਼ਮਾਂ ਨੇ ਇੱਕ ਦਿਨ ਦੀ ਸੰਕੇਤਕ ਹੜਤਾਲ ਕੀਤੀ। ਰਾਸ਼ਟਰੀ ਸਿਹਤ ਮਿਸ਼ਨ ਦੇ ਪੰਜਾਬ ਪ੍ਰਧਾਨ ਡਾ. ਇੰਦਰਜੀਤ ਸਿੰਘ ਰਾਣਾ ਨੇ ਦੱਸਿਆ ਕੋਵਿਡ-19 ਵਿੱਚ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਸਿਹਤ ਵਿਭਾਗ ਦੇ ਮੁਲਾਜ਼ਮ ਸੂਬਾ ਸਰਕਾਰ ਨੂੰ ਰੈਗੂਲਰ ਕਰਨ ਦੀ ਮੰਗ ਕਰ ਰਹੇ ਹਨ ਪਰ ਸਰਕਾਰ ਨੇ ਉਨ੍ਹਾਂ ਨੂੰ ਪੱਕਾ ਨਹੀਂ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀ ਮੰਗਾਂ ਨੂੰ ਨਹੀਂ ਮੰਨਿਆ ਤਾਂ ਉਹ 27 ਜੁਲਾਈ ਨੂੰ ਮੁੰਕਮਲ ਹੜਤਾਲ ਕਰਨਗੇ।