ਸੇਵਾ ਕੇਂਦਰ ਦੇ ਮੁਲਾਜ਼ਮਾਂ ਨੇ ਸਰਕਾਰ ਖਿਲਾਫ਼ ਖੋਲ੍ਹਿਆ ਮੋਰਚਾ
🎬 Watch Now: Feature Video
ਗੁਰਦਾਸਪੁਰ: ਆਪਣੀਆਂ ਹੱਕੀ ਮੰਗਾਂ ਨੂੰ ਲੈਕੇ ਸੇਵਾ ਕੇਂਦਰ (Seva Kendra) ਅਤੇ ਸਾਂਝ ਕੇਂਦਰ ਦੇ ਮੁਲਾਜ਼ਮਾਂ ਵੱਲੋਂ ਕੰਮਕਾਜ ਠੱਪ ਕਰ ਡੀਸੀ ਦਫ਼ਤਰ ਗੁਰਦਾਸਪੁਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਖਿਲਾਫ਼ ਜੰਮਕੇ ਨਾਅਰੇਬਾਜ਼ੀ ਕੀਤੀ ਗਈ ਹੈ। ਇਸਦੇ ਨਾਲ ਹੀ ਪ੍ਰਦਰਸ਼ਨਕਾਰੀਆਂ ਨੇ ਆਪਣੀਆਂ ਮੰਗ ਨੂੰ ਲੈਕੇ ਪੰਜਾਬ ਸਰਕਾਰ (Government of Punjab) ਦੇ ਨਾਮ ਦਾ ਜ਼ਿਲ੍ਹੇ ਦੇ ਡੀਸੀ ਨੂੰ ਮੰਗ ਪੱਤਰ ਦਿੱਤਾ। ਸੇਵਾ ਕੇਂਦਰ ਦੇ ਮੁਲਾਜ਼ਮਾਂ ਨੇ ਕਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਨਿਗੂਣੀਆਂ ਤਨਖਾਹਾਂ ‘ਤੇ ਕੰਮ ਕਰ ਰਹੇ ਹਨ ਪਰ ਉਨ੍ਹਾਂ ਦੀ ਤਨਖਾਹ ਵਿਚ ਵਾਧਾ ਨਹੀਂ ਕੀਤਾ ਜਾ ਰਿਹਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜੇ ਉਨ੍ਹਾਂ ਦੀਆਂ ਮੰਗਾਂ ਜਲਦ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਉਹ ਆਉਣ ਵਾਲੇ ਸਮੇਂ ਦੇ ਵਿੱਚ ਤਿੱਖਾ ਸੰਘਰਸ਼ ਵਿੱਢਣਗੇ।