ਸਿਹਤ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੇ ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ
🎬 Watch Now: Feature Video
ਸਿਵਲ ਹਸਪਤਾਲ ਦੇ ਬਾਹਰ ਸਿਹਤ ਵਿਭਾਗ ਦੇ ਕੱਚੇ ਕਾਮਿਆਂ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਆਪਣੀਆਂ ਮੰਗਾਂ ਨੂੰ ਲੈ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਕੋਰੋਨਾ ਕਾਲ ਦੌਰਾਨ ਉਨ੍ਹਾਂ ਨੇ ਆਪਣੀ ਜਾਨ ਹਥੇਲੀ ਤੇ ਰੱਖ ਕੇ ਲੋਕਾਂ ਦੀ ਸੇਵਾ ਕੀਤੀ। ਸਰਕਾਰ ਉਨ੍ਹਾਂ ਵੱਲ ਅਤੇ ਉਨ੍ਹਾਂ ਦੀਆਂ ਹੱਕੀ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ ਜਿਸ ਕਾਰਨ ਉਨ੍ਹਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਜਲਦ ਤੋਂ ਜਲਦ ਉਨ੍ਹਾਂ ਨੂੰ ਪੱਕਾ ਕੀਤਾ ਜਾਵੇ, ਤਾਂ ਜੋ ਉਹ ਆਪਣੇ ਪਰਿਵਾਰਾਂ ਨੂੰ ਸਹੀ ਤਰੀਕੇ ਨਾਲ ਪਾਲ ਸਕਣ।