ਪੰਜਾਬ ਸਰਕਾਰ ਖਿਲਾਫ਼ ਮੁਲਾਜ਼ਮਾਂ ਦਾ ਜ਼ੋਰਦਾਰ ਰੋਸ ਮੁਜ਼ਾਹਰਾ - Punjab government
🎬 Watch Now: Feature Video
ਗੁਰਦਾਸਪੁਰ:ਪੰਜਾਬ ਸਰਕਾਰ ਵੱਲੋਂ ਪੇ-ਕਮਿਸ਼ਨ ਦੀ ਲਾਗੂ ਕੀਤੀ ਗਈ ਰਿਪੋਰਟ ਦੇ ਵਿਰੋਧ ਵਿਚ ਕੌਂਸਲ ਆਫ ਡਿਪਲੋਮਾ ਇੰਜੀਨੀਅਰਾਂ ਨੇ ਡੀਸੀ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰ ਪੰਜਾਬ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਡੀਸੀ ਗੁਰਦਾਸਪੁਰ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜਿਆ ਤੇ ਮੰਗਾਂ ਵੱਲ ਧਿਆਨ ਦੇਣ ਦੀ ਮੰਗ ਕੀਤੀ। ਇਸ ਮੌਕੇ ‘ਤੇ ਬੋਲਦੇ ਹੋਏ ਯੂਨੀਅਨ ਆਗੂਆਂ ਨੇ ਕਿਹਾ ਕਿ ਸਰਕਾਰ ਨੇ ਜੋ ਇਹ ਰਿਪੋਰਟ ਲਾਗੂ ਕੀਤੀ ਹੈ ਇਹ ਮੁਲਾਜ਼ਮ ਵਿਰੋਧੀ ਹੈ ਇਸ ਲਈ ਉਨ੍ਹਾਂ ਨੇ ਕਿਹਾ ਕਿ ਜੇਕਰ ਰਿਪੋਰਟ ਖਾਰਜ ਨਾ ਕੀਤੀ ਗਈ ਤਾਂ ਆਉਣ ਵਾਲੇ ਸਮੇਂ ਵਿਚ ਮੁਲਾਜ਼ਮ ਜਥੇਬੰਦੀਆਂ ਮੋਤੀ ਮਹਿਲ ਦਾ ਘਿਰਾਓ ਕਰਨਗੀਆਂ।