ਪੇ ਕਮਿਸ਼ਨ ਨੂੰ ਲੈ ਕੇ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ - ਪੰਜਾਬ ਸਰਕਾਰ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-12665998-121-12665998-1628042636994.jpg)
ਸ੍ਰੀ ਫਤਿਹਗੜ੍ਹ ਸਾਹਿਬ:ਸੈਂਟਰਲ ਕੋਆਪ੍ਰੇਟਿਵ ਬੈਂਕ ਇੰਪਲਾਈਜ਼ ਯੂਨੀਅਨ ਦੇ ਸਮੂਹ ਮੁਲਾਜ਼ਮਾਂ ਵੱਲੋਂ ਪੰਜਾਬ ਕੋਆਪ੍ਰੇਟਿਵ ਬੈਂਕ ਇੰਪਲਾਈਜ਼ ਫੈਡਰੇਸ਼ਨ ਦੇ ਸੱਦੇ ਤੇ ਪੰਜਾਬ ਸਰਕਾਰ (Government of Punjab) ਅਤੇ ਮੈਨੇਜਮੈਂਟ ਵਿਰੁੱਧ ਸੰਘਰਸ਼ ਦੀ ਸ਼ੁਰੂਆਤ ਬੈਂਕ ਦੇ ਮੁੱਖ ਦਫ਼ਤਰ ਵਿਖੇ ਜਮ ਕੇ ਨਾਅਰੇਬਾਜ਼ੀ ਕੀਤੀ ਗਈ।ਇਸ ਮੌਕੇ ਜਸਕੀਰਤ ਸਿੰਘ ਨੇ ਦੱਸਿਆ ਗਿਆ ਕਿ ਪੰਜਾਬ ਸਰਕਾਰ ਅਤੇ ਅਪੈਕਸ ਬੈਂਕ ਦੀ ਮੈਨੇਜਮੈਂਟ ਵੱਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ।ਜਿਸ ਵਿੱਚ ਬੈਂਕ ਮੁਲਾਜ਼ਮਾਂ ਲਈ ਛੇਵਾਂ ਪੇ ਕਮਿਸ਼ਨ ਲਾਗੂ ਕਰਨਾ ਅਤੇ ਪੇ ਕਮਿਸ਼ਨ (Pay Commission) ਵਿੱਚ ਸੋਧ ਕਰਨਾ ਅਤੇ ਸਾਡੇ ਬਣਦੇ ਭੱਤੇ ਦਿੱਤੇ ਜਾਣ।ਉਨ੍ਹਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਜੇਕਰ ਮੰਗਾਂ ਨਾ ਮੰਨੀਆਂ ਦਾ ਸੰਘਰਸ਼ ਤੇਜ਼ ਕਰਾਂਗੇ।