ਵਰ੍ਹਦੇ ਮੀਂਹ ’ਚ ਮੁਲਾਜ਼ਮਾਂ ਨੇ ਬੱਸ ਸਟੈਂਡ ਬੰਦ ਕਰ ਕੀਤਾ ਪ੍ਰਦਰਸ਼ਨ - ਮੁਲਾਜ਼ਮਾਂ
🎬 Watch Now: Feature Video
ਜਲੰਧਰ:ਪਨਬੱਸ (PUNBUS) ਅਤੇ ਪੰਜਾਬ ਰੋਡਵੇਜ (Punjab Roadways) ਦੇ ਕੱਚੇ ਮੁਲਾਜ਼ਮਾਂ ਨੇ ਜਲੰਧਰ ਬੱਸ ਸਟੈਂਡ ਨੂੰ ਚਾਰ ਘੰਟੇ ਲਈ ਬੰਦ ਕਰਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਹੈ।ਇਸ ਮੌਕੇ ਪ੍ਰਦਰਸ਼ਨਕਾਰੀ ਇੰਦਰਜੀਤ ਸਿੰਘ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਕੱਚੇ ਮੁਲਾਜ਼ਮ ਨੂੰ ਰੈਗੂਲਰ ਕੀਤਾ ਜਾਵੇਗਾ ਪਰ ਸਰਕਾਰ ਨੇ ਵਾਅਦਾ ਪੂਰਾ ਨਹੀਂ ਕੀਤਾ।ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਸਰਕਾਰੀ ਬੱਸਾਂ ਵਿਚ ਵਾਧਾ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨਿੱਜੀਕਰਨ ਨੂੰ ਵਧਾਵਾ ਦੇ ਰਹੀ ਹੈ।ਉਨ੍ਹਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਰੋਸ ਪ੍ਰਦਰਸ਼ਨ ਕਰਾਂਗੇ।