ਪਟਿਆਲਾ ਰੇਲਵੇ ਸਟੇਸ਼ਨ 'ਤੇ ਬਿਨਾਂ ਇਹਤਿਆਤ ਵਰਤੇ ਕੀਤਾ ਜਾ ਰਿਹਾ ਕੰਮ
🎬 Watch Now: Feature Video
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਿਹਤ ਵਿਭਾਗ ਤੇ ਸਰਕਾਰ ਵੱਲੋਂ ਸਰਕਾਰੀ, ਗੈਰ-ਸਰਕਾਰੀ ਅਦਾਰਿਆਂ ਸਣੇ ਆਮ ਲੋਕਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੌਰਾਨ ਲੋਕਾਂ ਨੂੰ ਵਿਸ਼ੇਸ਼ ਤੌਰ 'ਤੇ ਹੱਥਾਂ ਨੂੰ ਸੈਨੇਟਾਈਜ ਤੇ ਸਾਫ ਰੱਖਣ ਦੀ ਹਿਦਾਇਤ ਦਿੱਤੀ ਜਾ ਰਹੀ ਹੈ। ਇਸ ਦੇ ਉਲਟ ਪਟਿਆਲਾ ਦੇ ਰੇਲਵੇ ਸਟੇਸ਼ਨ ਉੱਤੇ ਟਿਕਟ ਕਾਉਂਟਰ ਉੱਤੇ ਸਰਕਾਰੀ ਆਦੇਸ਼ਾਂ ਦੀ ਅਣਦੇਖੀ ਕਰਦੇ ਹੋਏ ਟਿਕਟ ਅਧਿਕਾਰੀਆਂ ਵੱਲੋਂ ਬਿਨ੍ਹਾਂ ਹੱਥ ਸਾਫ਼ ਰੱਖੇ ਕੰਮ ਕੀਤਾ ਜਾ ਰਿਹਾ ਹੈ। ਇਸ ਨਾਲ ਹੋਰਨਾਂ ਲੋਕਾਂ ਨੂੰ ਇਸ ਵਾਇਰਸ ਨਾਲ ਸੰਕਰਮਤ ਹੋਣ ਦਾ ਖ਼ਤਰਾ ਵੱਧ ਜਾਂਦਾ ਹੈ। ਜਦ ਇਸ ਬਾਰੇ ਟਿਕਟ ਕਾਊਂਟਰ ਦੇ ਰੇਲਵੇ ਮੁਲਾਜ਼ਮ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਦਸਤਾਨੇ ਪਾਉਣ ਕਾਰਨ ਪੈਸੇ ਫੜਨ ਵਿੱਚ ਦਿੱਕਤ ਹੁੰਦੀ ਹੈ। ਸੈਨੇਟਾਈਜ਼ਰ ਤੇ ਮਾਸਕ ਦੀ ਵਰਤੋਂ ਬਾਰੇ ਪੁੱਛਣ ਤੇ ਉਹ ਬੱਚਦੇ ਨਜ਼ਰ ਆਏ। ਦੂਜੇ ਪਾਸੇ ਜਦ ਇਸ ਬਾਰੇ ਸਟੇਸ਼ਨ ਸੁਪਰੀਡੈਂਟ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਰੇਲਵੇ ਸਟੇਸ਼ਨ ਦੇ ਸਾਰੇ ਮੁਲਾਜ਼ਮਾਂ ਨੂੰ ਇਸ ਬਿਮਾਰੀ ਸਬੰਧੀ ਜਾਗਰੂਕ ਕੀਤਾ ਗਿਆ ਹੈ। ਰੇਲਵੇ ਸਟੇਸ਼ਨ ਉੱਤੇ ਵੀ ਲੋਕਾਂ ਨੂੰ ਜਾਗਰੂਕ ਕਰਨ ਲਈ ਵਾਰ-ਵਾਰ ਅਨਾਊਂਸਮੈਂਟ ਕਰਵਾਈ ਜਾ ਰਹੀ ਹੈ ਤੇ ਸਫਾਈ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ।