ਪਠਾਨਕੋਟ: ਸਬਜ਼ੀ ਰੇਹੜੀਆਂ ਵਾਲਿਆਂ ਨੇ ਕੀਤਾ ਦੁਕਾਨਦਾਰਾਂ ਨੁੂੰ ਪ੍ਰੇਸ਼ਾਨ - pathankot news
🎬 Watch Now: Feature Video
ਪਠਾਨਕੋਟ 'ਚ ਸਬਜ਼ੀ ਰੇਹੜੀਆਂ ਵਾਲੇ ਨਗਰ ਨਿਗਮ ਦੇ ਹੁਕਮਾਂ ਦੀ ਸ਼ਰੇਆਮ ਉਲੰਘਣਾ ਕਰਦੇ ਹੋਏ ਨਜ਼ਰ ਆ ਰਹੇ ਹਨ। ਪਿਛਲੇ ਕੁਝ ਦਿਨਾਂ ਪਹਿਲਾਂ ਵੀ ਨਿਗਮ ਵੱਲੋਂ ਸ਼ਹਿਰ ਦੇ ਮੁੱਖ ਬਾਜ਼ਾਰਾਂ 'ਚੋਂ ਸਬਜ਼ੀ ਰੇਹੜੀ ਵਾਲਿਆਂ ਵੱਲੋਂ ਕੀਤੇ ਗਏ ਕਬਜ਼ਿਆਂ ਨੂੰ ਹਟਾਇਆ ਗਿਆ ਸੀ, ਪਰ ਉਸ ਦੇ ਬਾਵਜੂਦ ਵੀ ਉਨ੍ਹਾਂ ਵੱਲੋਂ ਕਾਨੂੰਨ ਦੀ ਪ੍ਰਵਾਹ ਨਾ ਕਰਦੇ ਹੋਏ ਮੁੜ ਦੁਕਾਨਾਂ ਦੇ ਅੱਗੇ ਕਬਜ਼ੇ ਕਰਨੇ ਸ਼ੁਰੂ ਕਰ ਦਿੱਤੇ ਹਨ, ਜਿਸ ਤੋਂ ਪ੍ਰੇਸ਼ਾਨ ਹੋਏ ਦੁਕਾਨਦਾਰਾਂ ਨੇ ਨਿਗਮ ਸੁਪਰਡੈਂਟ ਨਾਲ ਮੁਲਾਕਾਤ ਕਰ ਉਨ੍ਹਾਂ ਨੂੰ ਇੱਕ ਮੰਗ ਪੱਤਰ ਦਿੱਤਾ। ਇਸ ਵਿੱਚ ਉਨ੍ਹਾਂ ਨੇ ਇਨ੍ਹਾਂ ਕਬਜ਼ਾਧਾਰੀਆਂ ਦੇ ਉੱਤੇ ਸਖ਼ਤ ਕਾਰਵਾਈ ਕਰਨ ਬਾਰੇ ਮੰਗ ਕੀਤਾ।