ਪੇ ਕਮਿਸ਼ਨ ਨੂੰ ਲੈ ਕੇ ਪ੍ਰਦਰਸ਼ਨ - ਪੈਨਸ਼ਨ ਸਕੀਮ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-12834311-870-12834311-1629515073477.jpg)
ਹੁਸ਼ਿਆਰਪੁਰ: ਕੌਂਸਲ ਆਫ ਡਿਪਲੋਮਾ ਇੰਜੀਨੀਅਰਜ਼ ਜੌਨ ਹੁਸ਼ਿਆਰਪੁਰ (Hoshiarpur) ਦੇ ਵੱਖ-ਵੱਖ ਵਿਭਾਗਾਂ ਵਿੱਚ ਡਿਊਟੀ ਨਿਭਾ ਰਹੇ ਇੰਜੀਨੀਅਰਾਂ ਵੱਲੋਂ ਪੇ ਕਮਿਸ਼ਨ (Pay Commission) ਨੂੰ ਲੈ ਕੇ ਧਰਨਾ ਲਗਾਇਆ ਗਿਆ ਹੈ। ਇਸ ਮੌਕੇ ਇੰਜਨੀਅਰ ਅਮਨਿੰਦਰ ਸਿੰਘ ਦਾ ਕਹਿਣਾ ਹੈ ਕਿ ਪੇ ਕਮਿਸ਼ਨ ਵਿਚ ਸੋਧ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰ ਨੇ ਮੋਬਾਈਲ ਭੱਤੇ ਅਤੇ ਡੀਜ਼ਲ ਦੇਣਾ ਵੀ ਬੰਦ ਕਰ ਦਿੱਤਾ ਹੈ। ਇੰਜਨੀਅਰ ਅਰਵਿੰਦਰ ਸੈਣੀ ਦਾ ਕਹਿਣਾ ਹੈ ਕਿ ਅਸੀਂ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਪੈਨਸ਼ਨ ਸਕੀਮ ਨੂੰ ਮੁੜ ਬਹਾਲ ਕੀਤਾ ਜਾਵੇ। ਉਨ੍ਹਾਂ ਨੇ ਚਿਤਾਵਨੀ ਦਿੱਤੀ ਹੈ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਗਈਆ ਤਾਂ ਸੰਘਰਸ਼ ਹੋਰ ਤਿੱਖਾ ਕਰਾਂਗੇ।