ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮਨਾਇਆ ਸਟੂਡੈਂਟ ਫ਼ੈਡਰੇਸ਼ਨ ਦਾ ਸਥਾਪਨਾ ਦਿਵਸ - ਸਥਾਪਨਾ ਦਿਵਸ ਫੈਡਰੇਸ਼ਨ
🎬 Watch Now: Feature Video
ਤਲਵੰਡੀ ਸਾਬੋ: ਸਿੱਖਾਂ ਦੇ ਹਰਿਆਵਲ ਦਸਤੇ ਵੱਜੋਂ ਜਾਣੀ ਜਾਂਦੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟ ਫ਼ੈਡਰੇਸ਼ਨ (ਗਰੇਵਾਲ) ਦਾ ਐਤਵਾਰ ਨੂੰ 76ਵਾਂ ਸਥਾਪਨਾ ਦਿਵਸ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮਨਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਫ਼ੈਡਰੇਸ਼ਨ ਦੇ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ ਮੈਂਬਰ ਸ਼੍ਰੋਮਣੀ ਕਮੇਟੀ ਨੇ ਕੀਤੀ। ਇਸ ਮੌਕੇ ਜਿੱਥੇ ਗਰੇਵਾਲ ਅਤੇ ਹੋਰ ਆਗੂਆਂ ਨੇ ਫ਼ੈਡਰੇਸ਼ਨ ਦੇ ਇਤਿਹਾਸ ਤੋਂ ਹਾਜ਼ਰੀਨਾਂ ਨੂੰ ਜਾਣੂੰ ਕਰਵਾਇਆ, ਉਥੇ ਵਿਸ਼ੇਸ਼ ਤੌਰ 'ਤੇ ਪੁੱਜੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਫ਼ੈਡਰੇਸ਼ਨ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ ਰਾਹੀਂ ਸਿੱਖ ਕੌਮ ਵਿਰੁੱਧ ਕੀਤੇ ਜਾ ਰਹੇ ਪ੍ਰਚਾਰ ਤੋਂ ਸਿੱਖ ਨੌਜਵਾਨਾਂ ਨੂੰ ਸੁਚੇਤ ਕਰਨ ਲਈ ਬਣਦੀ ਭੂਮਿਕਾ ਨਿਭਾਉਣ। ਫ਼ੈਡਰੇਸ਼ਨ ਨੇ ਸਾਕਾ ਨੀਲਾ ਤਾਰਾ ਦੌਰਾਨ ਸ਼ਹੀਦ ਹੋਏ ਸਿੰਘਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਵੀ ਕੀਤਾ।