ਬੇਰੁਜ਼ਗਾਰ ਅਧਿਆਪਕ ਪੁਲਿਸ ਨੂੰ ਚਕਮਾ ਦੇ ਪਹੁੰਚੇ ਮੁੱਖ ਮੰਤਰੀ ਦੇ ਮਹਿਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ - patiala news
🎬 Watch Now: Feature Video
ਪਟਿਆਲਾ ਵਿੱਚ ਈ.ਟੀ.ਟੀ. ਬੇਰੁਜ਼ਗਾਗ ਅਧਿਆਪਕ ਯੂਨੀਅਨ ਵੱਲੋਂ ਅਧਿਆਪਕਾਂ ਦੀਆਂ ਖ਼ਾਲੀ ਅਸਾਮੀਆਂ ਭਰਣ ਦੀ ਮੰਗ ਨੂੰ ਲੈ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਯੂਨੀਅਨ ਦੇ 6 ਅਧਿਆਪਕ ਪੁਲਿਸ ਨੂੰ ਚਕਮਾ ਦੇ ਕੇ ਬੈਰੀਕੇਟ ਨੂੰ ਤੋੜਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਨਿਊ ਮੋਤੀ ਮਹਿਲ ਪਹੁੰਚੇ। ਇਨ੍ਹਾਂ 6 ਅਧਿਆਪਕਾਂ ਵਿੱਚ 3 ਮਹਿਲਾ ਅਧਿਆਪਕ ਵੀ ਸ਼ਾਮਲ ਸਨ। ਇਨ੍ਹਾਂ ਮੁਜ਼ਾਹਰਾਕਾਰੀਆਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਬਾਅਦ ਵਿੱਚ ਪੁਲਿਸ ਵੱਲੋਂ ਇਨ੍ਹਾਂ ਮੁਜ਼ਾਹਰਾਕਾਰੀਆਂ ਨੂੰ ਇੱਥੋਂ ਹਟਾਉਣ ਦੀ ਕੋਸ਼ਸ਼ ਕੀਤੀ ਗਈ। ਇਸ ਦੌਰਾਨ ਹੀ ਇਨ੍ਹਾਂ ਮੁਜ਼ਾਹਰਾਕਾਰੀਆਂ ਤੇ ਪੁਲਿਸ ਦਰਮਿਅਨ ਹਲਕੀ ਖਿੱਚ-ਧੂਹ ਵੀ ਹੋਈ।ਪੁਲਿਸ ਨੇ ਇਨ੍ਹਾਂ ਮੁਜ਼ਾਹਰਾਕਾਰੀਆਂ ਨੂੰ ਜ਼ਬਰਨ ਗੱਡੀ ਵਿੱਚ ਬੈਠਾ ਕੇ ਲੈ ਗਈ।