ਸਰਹਿੰਦ ਫ਼ਤਿਹ ਦਿਵਸ ਨੂੰ ਲੈਕੇ ਸਮਾਗਮ ਹੋਣਗੇ ਸੀਮਿਤ-ਪੰਜੋਲੀ - ਗੁਰਦੁਆਰਾ ਜੋਤੀ ਸਰੂਪ ਸਾਹਿਬ
🎬 Watch Now: Feature Video
ਸ੍ਰੀ ਫ਼ਤਿਹਗੜ੍ਹ ਸਾਹਿਬ: ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਕੀਤੀ ਸਰਹਿੰਦ ਫ਼ਤਿਹ ਦਿਵਸ ਨੂੰ ਲੈਕੇ 12 ਮਈ ਤੋਂ 14 ਮਈ ਤੱਕ ਸਮਾਗਮ ਕੀਤੇ ਜਾਣਗੇ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਮੈਂਬਰ ਨੇ ਦੱਸਿਆ ਕਿ ਕੋਰੋਨਾ ਦੇ ਚੱਲਦਿਆਂ ਇਨ੍ਹਾਂ ਸਮਾਗਮਾਂ ਨੂੰ ਸੀਮਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਚੱਪੜਚਿੜੀ ਤੋਂ ਆਉਣ ਵਾਲਾ ਨਗਰ ਕੀਰਤਨ ਗੁਰਦੁਆਰਾ ਜੋਤੀ ਸਰੂਪ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ 'ਚ ਕੱਢਿਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਤਿੰਨਾਂ ਦਿਨਾਂ 'ਚ ਗੁਰੂ ਘਰ ਪਹੁੰਚ ਕੇ ਹਾਜ਼ਰੀ ਜ਼ਰੂਰ ਲਗਵਾਉਣ।