ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਮਾਗਮ - ਅੰਮ੍ਰਿਤਸਰ
🎬 Watch Now: Feature Video
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਦੌਰਾਨ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਇਸ ਮੌਕੇ ਭਾਈ ਹਰਮਿੱਤਰ ਸਿੰਘ ਨੇ ਸੰਗਤ ਨਾਲ ਸ਼ਹੀਦ ਭਾਈ ਮਨੀ ਸਿੰਘ ਦਾ ਜੀਵਨ ਇਤਿਹਾਸ ਸਾਂਝਾ ਕਰਦਿਆਂ ਕਿਹਾ ਕਿ ਸ਼ਹੀਦ ਭਾਈ ਮਨੀ ਸਿੰਘ ਸਿੱਖ ਕੌਮ ਲਈ ਪ੍ਰੇਰਣਾ ਸਰੋਤ ਹਨ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਸ਼ਹੀਦ ਭਾਈ ਮਨੀ ਸਿੰਘ ਜੀ ਦੀ ਸ਼ਹਾਦਤ ਨੂੰ ਪ੍ਰਣਾਮ ਕਰਦਿਆਂ ਸੰਗਤ ਨੂੰ ਪ੍ਰੇਰਣਾ ਦਿੱਤੀ ਕਿ ਉਹ ਆਪਣੇ ਬੱਚਿਆਂ ਨੂੰ ਸ਼ਹੀਦ ਭਾਈ ਮਨੀ ਸਿੰਘ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਉਣ।