ਭਾਜਪਾ ਦੀ ਅਸਲੀਅਤ ਸਮਝ ਚੁੱਕਾ ਹੈ ਪੰਜਾਬ ਦਾ ਹਰ ਨਾਗਰਿਕ: ਸ਼ਾਮ ਸੁੰਦਰ ਅਰੋੜਾ - ਹੁਸ਼ਿਆਰਪੁਰ ਨਿਊਜ਼
🎬 Watch Now: Feature Video
ਹੁਸ਼ਿਆਰਪੁਰ: ਗੜ੍ਹਸ਼ੰਕਰ ਨੇੜਲੇ ਪਿੰਡ ਥਾਣੇ ਦਾ ਵਸਨੀਕ 16 ਸਾਲਾ ਗੁਰਵਿੰਦਰ ਸਿੰਘ ਕਿਸਾਨ ਅੰਦੋਲਨ 'ਚ ਸ਼ਾਮਲ ਹੋਣ ਲਈ ਦਿੱਲੀ ਜਾ ਰਿਹਾ ਸੀ। ਇਸ ਦੌਰਾਨ ਉਹ ਟਰਾਲੀ ਦੇ ਪਿੱਛੇ ਡਾਲੇ ਉੱਤੇ ਬੈਠਾ ਸੀ। ਅਚਾਨਕ ਨੀਂਦ ਆਉਣ ਕਾਰਨ ਸੜਕ ਤੇ ਡਿੱਗ ਗਿਆ ਤੇ ਪਿਛੋਂ ਆ ਰਹੇ ਇੱਕ ਅਣਪਛਾਤੇ ਵਾਹਨ ਵੱਲੋਂ ਕੁਚਲੇ ਜਾਣ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਕੈਬਿਨੇਟ ਮੰਤਰੀ ਸ਼ਾਮ ਸੁੰਦਰ ਅਰੋੜਾ ਗੁਰਵਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਉਨ੍ਹਾਂ ਦੇ ਘਰ ਪੁੱਜੇ। ਕੈਬਿਨੇਟ ਮੰਤਰੀ ਨੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਮਦਦ ਦਿੱਤਾ ਜਾਣ ਦਾ ਭਰੋਸਾ ਦਿੱਤਾ। ਉਨ੍ਹਾਂ ਕੇਂਦਰ ਸਰਕਾਰ ਦਾ ਵਿਰੋਧ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਨੂੰ ਆਪਣਾ ਅੜੀਅਲ ਰਵੱਈਆ ਛੱਡ ਕਿਸਾਨਾਂ ਦੀ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ। ਉਨ੍ਹਾਂ ਆਖਿਆ ਮੌਜੂਦਾ ਸਮੇਂ 'ਚ ਮਹਿਜ਼ ਪੰਜਾਬ ਹੀ ਨਹੀਂ ਸਗੋਂ ਦੇਸ਼ ਭਰ ਦੇ ਲੋਕ ਕਿਸਾਨਾਂ ਦੇ ਸਮਰਥ 'ਚ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਹਰ ਨਾਗਰਿਕ ਭਾਜਪਾ ਸਰਕਾਰ ਦੀ ਅਸਲੀਅਤ ਸਮਝ ਚੁੱਕਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਦੁੱਖ ਨੂੰ ਵੇਖਦੇ ਹੋਏ ਮੋਦੀ ਸਰਕਾਰ ਨੂੰ ਜਲਦ ਤੋਂ ਜਲਦ ਖੇਤੀ ਕਾਨੂੰਨ ਰੱਦ ਕਰਕੇ ਕਿਸਾਨਾਂ ਦਾ ਅੰਦੋਲਨ ਖ਼ਤਮ ਕਰਵਾਉਣਾ ਚਾਹੀਦਾ ਹੈ।