ਕੌਂਸਲਰ ਵੱਲੋਂ ਕੀਤੇ ਇਸ ਉਪਰਾਲੇ ਦੀ ਹਰ ਕੋਈ ਕਰ ਰਿਹਾ ਸਿਫ਼ਤ - ਕੌਂਸਲਰ ਵੱਲੋਂ ਕੀਤੇ ਇਸ ਉਪਰਾਲੇ
🎬 Watch Now: Feature Video
ਲੁਧਿਆਣਾ: ਰਾਏਕੋਟ ਸ਼ਹਿਰ ਦੇ ਵਾਰਡ ਨੰਬਰ 3 ਦੀ ਕੌਂਸਲਰ ਸ਼ਰਨਜੀਤ ਕੌਰ ਅਤੇ ਉਸ ਦੇ ਪਤੀ ਵੱਲੋਂ ਪਹਿਲ ਕਦਮੀ ਕਰਦਿਆਂ ਆਪਣੇ ਵਾਰਡ ਦੀ ਸਫ਼ਾਈ ਕੀਤੀ ਗਈ। ਦਰਅਸਲ ਪਿਛਲੇ ਕਈ ਦਿਨਾਂ ਤੋਂ ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਸ਼ਹਿਰ ਵਿੱਚ ਥਾਂ-ਥਾਂ 'ਤੇ ਕੂੜੇ ਲੱਗੇ ਢੇਰ ਹੋਏ ਹਨ, ਜਿਸ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੁਸ਼ਕਲ ਘੜੀ ’ਚ ਵਾਰਡ ਨੰਬਰ 3 ਦੇ ਕੌਂਸਲਰ ਸ਼ਰਨਜੀਤ ਕੌਰ ਸਾਥੀਆਂ ਸਮੇਤ ਵਾਰਡ ਵਿੱਚ ਜਾ ਕੇ ਸਫਾਈ ਕੀਤੀ ਅਤੇ ਥਾਂ ਥਾਂ ਤੇ ਲੱਗੇ ਕੂੜੇ ਦੇ ਢੇਰਾਂ ਨੂੰ ਚੁੱਕਣ ਤੋਂ ਇਲਾਵਾ ਲੋਕਾਂ ਦੇ ਘਰਾਂ ਚੋਂ ਵੀ ਕੂੜਾ ਇਕੱਠਾ ਕਰਕੇ ਕੂੜੇ ਦੇ ਡੰਪ ਵਿਚ ਸੁੱਟਿਆ।