ਭਵਾਨੀਗੜ੍ਹ 'ਚ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਸਾਬਕਾ ਫ਼ੌਜੀਆਂ ਨੇ ਦਿੱਤਾ ਸਮਰਥਨ - farm act
🎬 Watch Now: Feature Video
ਸੰਗਰੂਰ: ਕਾਲਾਝਾੜ ਟੋਲ ਪਲਾਜ਼ਾ ‘ਤੇ ਕਿਸਾਨਾਂ ਦੇ ਚੱਲ ਰਹੇ ਧਰਨੇ ਨੂੰ ਉਸ ਸਮੇਂ ਹੋਰ ਤਾਕਤ ਮਿਲੀ, ਜਦੋਂ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਸਾਬਕਾ ਫ਼ੌਜੀਆਂ ਨੇ ਕਿਸਾਨਾਂ ਦੇ ਸਮਰਥਨ ਦਾ ਐਲਾਨ ਕਰ ਦਿੱਤਾ। ਇਸ ਮੌਕੇ ਸਾਬਕਾ ਫ਼ੌਜੀ ਗੁਰਦਰਸ਼ਨ ਸਿੰਘ ਨੇ ਕਿਹਾ ਕਿ ਸਾਰੇ ਸਾਬਕਾ ਫ਼ੌਜੀ ਕਿਸਾਨਾਂ ਦੇ ਸੰਘਰਸ਼ ਦਾ ਸਮਰਥਨ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਇਹ ਲੜਾਈ ਤਾਂ ਬਹੁਤ ਛੋਟੀ ਹੈ ਉਹ ਸਰਹੱਦ 'ਤੇ ਇਸ ਤੋਂ ਵੀ ਵੱਡੀਆਂ ਲੜਾਈਆਂ ਲੜਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਸੰਘਰਸ਼ ਵਿੱਚ ਕਿਸਾਨਾਂ ਦੇ ਨਾਲ ਰਹਾਂਗੇ।