26 ਜਨਵਰੀ ਨੂੰ ਹੋਣ ਵਾਲੇ 'ਟਰੈਕਟਰ ਮਾਰਚ' ਲਈ ਧੂਰੀ ਵਿਖੇ ਕਿਸਾਨਾਂ ਵੱਲੋਂ ਕੀਤਾ ਗਿਆ ਅਭਿਆਸ - ਦਿੱਲੀ ਜਾਣ ਲਈ ਤਿਆਰੀਆ ਮੁਕੰਮਲ
🎬 Watch Now: Feature Video

ਸੰਗਰੂਰ: ਕਿਸਾਨ ਜਥੇਬੰਦੀਆਂ ਵੱਲੋਂ 26 ਜਨਵਰੀ ਨੂੰ ਦਿੱਲੀ ਜਾਣ ਲਈ ਤਿਆਰੀਆ ਮੁਕੰਮਲ ਕਰ ਲਈਆਂ ਗਈਆਂ ਹਨ। ਜਿਸ ਦੇ ਚੱਲਦਿਆਂ ਸ਼ਹਿਰ ਤੋਂ ਕਿਸਾਨਾਂ ਨੂੰ ਲਾਮਬੰਦ ਕਰਨ ਲਈ ਨਾਲ ਲੱਗਦੇ ਵੱਖ-ਵੱਖ ਪਿੰਡਾਂ ਵਿੱਚ ਦੀ ਟਰੈਕਟਰ ਮਾਰਚ ਕੱਢਿਆ ਗਿਆ। ਇਹ ਟਰੈਕਟਰ ਮਾਰਚ ਨਵੀਂ ਅਨਾਜ ਮੰਡੀ ਤੋਂ ਸ਼ੁਰੂ ਹੋ ਕੇ ਵੱਖ-ਵੱਖ ਪਿੰਡਾਂ ਵਿੱਚੋਂ ਦੀ ਹੁੰਦਾ ਹੋਇਆ ਪਿੰਡ ਬਰੜਵਾਲ ’ਚ ਸਮਾਪਤ ਹੋਇਆ। ਇਸ ਮੌਕੇ ਕਿਸਾਨ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਤਾਂ ਜੋ ਹਰ ਘਰ ਤੋਂ ਘੱਟ ਤੋਂ ਘੱਠ ਇੱਕ ਮੈਂਬਰ 26 ਜਨਵਰੀ ਨੂੰ ਦਿੱਲੀ ਵਿਖੇ ਟਰੈਕਟਰ ਮਾਰਚ ਵਿੱਚ ਜ਼ਰੂਰ ਸ਼ਾਮਲ ਹੋਵੇ।