ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ 'ਗੁਰੂ ਕੇ ਮਹਿਲ' ਵਿਖੇ ਹੋਈ ਅਲੌਕਿਕ ਆਤਿਸ਼ਬਾਜ਼ੀ - 400ਵੇਂ ਪ੍ਰਕਾਸ਼ ਪੁਰਬ
🎬 Watch Now: Feature Video
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਗਰਾਮ ਉਲੀਕੇ ਗਏ ਹਨ ਜਿਸ ਦੀ ਪੈਰਵਾਈ ਖ਼ੁਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਕੀਤੀ ਜਾ ਰਹੀ ਹੈ। ਜਿਸ ਦੇ ਤਹਿਤ ਸਵੇਰ ਤੋਂ ਹੀ ਗੁਰੂ ਜੀ ਦੇ ਜਨਮ ਅਸਥਾਨ ਉਤੇ ਦੇਸ਼ਾਂ ਅਤੇ ਵਿਦੇਸ਼ਾਂ ਤੋਂ ਪਹੁੰਚ ਰਹੇ ਸ਼ਰਧਾਲੂਆਂ ਵੱਲੋਂ ਗੁਰੂ ਚਰਨਾਂ ਵਿਚ ਆਪਣਾ ਸਿਜਦਾ ਕੀਤਾ ਜਾ ਰਿਹਾ ਹੈ। ਸਵੇਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਕੇ ਮਹਿਲ ਰਖਾਏ ਗਏ ਪਾਠ ਦੇ ਭੋਗ ਪਾਏ ਗਏ। ਅੱਜ ਦੇਰ ਰਾਤ ਰਹਿਰਾਸ ਦੇ ਪਾਠ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਲੌਕਿਕ ਆਤਿਸ਼ਬਾਜ਼ੀ ਕਰਵਾਈ ਗਈ।