'ਪੰਜਾਬ 'ਚ ਘੁੰਮ ਰਿਹਾ ਨਕਲੀ ਕੇਜਰੀਵਾਲ' - 2022 ਦੀਆਂ ਚੋਣਾਂ
🎬 Watch Now: Feature Video
ਮੋਗਾ: ਆਮ ਆਦਮੀ ਪਾਰਟੀ (Aam Aadmi Party) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੇ ਦੋ ਰੋਜ਼ਾ ਦੌਰੇ 'ਤੇ ਪਹੁੰਚੇ ਹਨ ਜਿੱਥੇ ਪਹੁੰਚ ਕੇ ਉਨ੍ਹਾਂ ਨੇ ਸਭ ਤੋਂ ਪਹਿਲਾਂ ਪੰਜਾਬ ਵਾਸੀਆਂ ਨੂੰ ਕਿਸਾਨ ਅੰਦੋਲਨ (Peasant movement) ਦੀਆਂ ਮੁਬਾਰਕਾਂ ਦਿੱਤੀਆਂ। ਇਸੇ ਦੌਰਾਨ ਉਨ੍ਹਾਂ ਨੇ ਵਿਰੋਧੀਆਂ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪੰਜਾਬ 'ਚ ਨਕਲੀ ਕੇਜਰੀਵਾਲ ਘੁੰਮ ਰਿਹਾ ਹੈ, ਉਹ ਸਿਰਫ ਉਹੀ ਬੋਲਦਾ ਹੈ ਜੋ ਮੈਂ ਬੋਲਦਾ ਹਾਂ, ਉਨ੍ਹਾਂ ਨੇ ਕਿਹਾ ਕਿ ਮੇਰੀ ਆਟੋ ਵਾਲਿਆਂ ਨਾਲ ਮੀਟਿੰਗ ਹੋਈ ਸੀ, ਫਿਰ ਅੱਜ ਉਸ ਨਕਲੀ ਕੇਜਰੀਵਾਲ ਨੇ ਵੀ ਸਵੇਰੇ ਆਟੋ ਵਾਲਿਆਂ ਨਾਲ ਕੀਤੀ ਮੀਟਿੰਗ ਕੀਤੀ ਹੈ। ਪੰਜਾਬ ਸਰਕਾਰ (Government of Punjab) ਵੱਲੋਂ ਬਿਜਲੀ ਦਾ ਬਿੱਲ 0 ਨਹੀਂ ਹੋਇਆ ਅਤੇ ਨਾ ਹੀ ਘਟਾਇਆ ਗਿਆ। ਉਨ੍ਹਾਂ ਨੇ ਕਿਹਾ ਕਿ ਇੱਕ ਮੌਕਾ ਆਮ ਆਦਮੀ ਪਾਰਟੀ (Aam Aadmi Party) ਨੂੰ ਦਿਓ ਤਾਂ ਤੁਸੀਂ ਦੂਜੀ ਪਾਰਟੀ ਭੁੱਲ ਜਾਵੋਗੇ।
Last Updated : Nov 22, 2021, 6:51 PM IST