ਸ਼ਹੀਦ ਜਵਾਨਾਂ ਦੇ ਪਰਿਵਾਰਾਂ ਤੇ ਸਕੂਲੀ ਬੱਚਿਆਂ ਨੇ BSF ਜਵਾਨਾਂ ਨਾਲ ਮਨਾਈ ਦੀਵਾਲੀ
🎬 Watch Now: Feature Video
ਦੀਵਾਲੀ ਦੇ ਤਿਊਹਾਰ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਜਿੱਥੇ ਲੋਕ ਆਪੋ-ਆਪਣੇ ਘਰਾਂ ਵਿੱਚ ਦੀਵਾਲੀ ਦੀ ਤਿਆਰੀਆਂ ਵਿੱਚ ਜੁੱਟੇ ਹੋਏ ਹਨ, ਉੱਥੇ ਹੀ ਦੂਜੇ ਪਾਸੇ ਅੱਜ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਅਤੇ ਸਕੂਲੀ ਬੱਚਿਆਂ ਨੇ ਇੱਕਠੇ ਹੋ ਕੇ ਬਾਰਡਰ 'ਤੇ ਤਾਇਨਾਤ ਬੀਐਸਐਫ਼ ਦੇ ਜਵਾਨਾਂ ਨਾਲ ਮਿਲ ਕੇ ਦੀਵਾਲੀ ਮਨਾਈ। ਜਵਾਨਾਂ ਨੇ ਸਕੂਲੀ ਬੱਚਿਆਂ ਨਾਲ ਪਟਾਕੇ ਚਲਾ ਕੇ ਅਤੇ ਮਿਠਾਈਆਂ ਵੰਡ ਕੇ ਦੀਵਾਲੀ ਦੇ ਤਿਉਹਾਰ ਦੀ ਖੁਸ਼ੀ ਜਾਹਿਰ ਕੀਤੀ ।