ਕੋਰੋਨਾ ਵਾਇਰਸ ਕਾਰਨ ਪੁੱਤਰ ਨੂੰ ਆਖ਼ਰੀ ਵਾਰ ਵੇਖਣ ਲਈ ਤਰਸਿਆ ਪਰਿਵਾਰ - ਜਲੰਧਰ ਨਿਊਜ਼ ਅਪਡੇਟ
🎬 Watch Now: Feature Video
ਕੋਰੋਨਾ ਵਾਇਰਸ ਕਾਰਨ ਦੁਨੀਆਂ ਭਰ ਦੀ ਰਫਤਾਰ ਥੰਮ ਗਈ ਹੈ। ਦੇਸ਼ ਤੇ ਵਿਦੇਸ਼ ਦੀਆਂ ਸਰਕਾਰਾਂ ਵੱਲੋਂ ਘਰੇਲੂ ਤੇ ਅੰਤਰ-ਰਾਸ਼ਟਰੀ ਉਡਾਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਇਸ ਦੇ ਚਲਦੇ ਜਲੰਧਰ ਵਸਨੀਕ ਇੱਕ ਪਰਿਵਾਰ ਆਪਣੇ ਪੁੱਤਰ ਦਾ ਅੰਤਮ ਸੰਸਕਾਰ ਨਹੀਂ ਕਰ ਪਾ ਰਿਹਾ। ਬੀਤੇ ਦਿਨੀਂ ਸ਼ਹਿਰ ਦੇ ਬਸਤੀ ਸ਼ੇਖ ਇਲਾਕੇ ਦੇ ਰਹਿਣ ਵਾਲੇ ਇੱਕ ਨੌਜਵਾਨ ਮਨੋਜ ਨੇ ਆਸਟ੍ਰੇਲੀਆ 'ਚ ਖ਼ੁਦਕੁਸ਼ੀ ਕਰ ਲਈ ਸੀ। ਮ੍ਰਿਤਕ ਨੌਜਵਾਨ ਦੇ ਪਿਤਾ ਤੇ ਉਸ ਦਾ ਭਰਾ ਰਾਜੇਸ਼ ਉਸ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲ਼ਈ ਆਸਟ੍ਰੇਲੀਆ ਜਾਣਾ ਚਾਹੁੰਦੇ ਸਨ। ਕੋਰੋਨਾ ਵਾਇਰਸ ਕਾਰਨ ਉਡਾਨਾਂ ਪ੍ਰਭਾਵਤ ਹੋਣ ਕਾਰਨ ਉਨ੍ਹਾਂ ਨੂੰ ਆਸਟ੍ਰੇਲੀਆ ਦਾ ਵੀਜ਼ਾ ਨਹੀਂ ਮਿਲਿਆ। ਹੁਣ ਮ੍ਰਿਤਕ ਦੇ ਪਰਿਵਾਰ ਵੱਲੋਂ ਭਾਰਤ ਸਰਕਾਰ ਕੋਲੋਂ ਵੀਜ਼ਾ ਦੇਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੀਜ਼ਾ ਨਹੀਂ ਦੇ ਸਕਦੀ ਤਾਂ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਂਦਾ ਜਾਵੇ ਤਾਂ ਜੋ ਉਹ ਆਖਰੀ ਵਾਰ ਪੁੱਤਰ ਨੂੰ ਵੇਖ ਸਕਣ ਤੇ ਉਸ ਨੂੰ ਅੰਮਤ ਵਿਦਾਈ ਦੇ ਸਕਣ।