ਕਤਲ ਮਾਮਲੇ 'ਚ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾ ਹੋਣ 'ਤੇ ਥਾਣੇ ਦੇ ਘਿਰਾਓ ਦੀ ਧਮਕੀ - police station
🎬 Watch Now: Feature Video
ਅੰਮ੍ਰਿਤਸਰ: ਬੀਤੇ ਦਿਨੀਂ ਅੰਮ੍ਰਿਤਸਰ ਦਿਹਾਤੀ ਦੇ ਪਿੰਡ ਧੂਲਕਾ ਵਿੱਚ ਹੋਏ ਇੱਕ ਕਤਲ ਮਾਮਲੇ ਦੇ ਸਬੰਧ ਵਿੱਚ ਮੁਕਦਮੇ ਵਿੱਚ ਦਰਜ 9 ਕਥਿਤ ਮੁਲਜ਼ਮਾਂ ਵਿੱਚੋਂ ਪੁਲਿਸ ਨੇ 5 ਕਥਿਤ ਮੁਲਜਮਾਂ ਨੂੰ ਕਾਬੂ ਕਰ ਲਿਆ ਸੀ ਜਦਕਿ ਚਾਰ ਮੁਲਜਮ ਰਹਿੰਦੇ ਹਨ। ਜਿੰਨ੍ਹਾਂ ਨੂੰ ਹਾਲੇ ਤੱਕ ਗ੍ਰਿਫਤਾਰ ਨਾ ਕੀਤੇ ਜਾਣ ਦੇ ਰੋਸ ਵਜੋਂ ਅੱਜ ਮ੍ਰਿਤਕ ਦੇ ਪਰਿਵਾਰਕ ਮੈਂਬਰ ਅਤੇ ਸ਼ਿਵ ਸੈਨਾ ਦੇ ਇੱਕ ਨੇਤਾ ਨਾਲ ਕੁਝ ਲੋਕ ਥਾਣਾ ਖਲਚੀਆਂ ਵਿੱਚ ਇਕੱਤਰ ਹੋਏ। ਇਸ ਦੌਰਾਨ ਪੁਲਿਸ ਵਲੋਂ ਉਨ੍ਹਾਂ ਨੂੰ ਭਰੋਸਾ ਦਿੱਤਾ ਜਾਣ ਉਪਰੰਤ ਉਕਤ ਵਿਅਕਤੀਆਂ ਵੱਲੋਂ ਪੁਲਿਸ ਨੂੰ ਮੰਗ ਕੀਤੀ ਗਈ ਕਿ ਮੁਕਦਮੇ ਵਿੱਚ ਰਹਿੰਦੇ ਕਥਿਤ ਚਾਰ ਮੁਲਜਮਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਜਾਵੇ।