ਪਰਿਵਾਰਿਕ ਮੈਂਬਰਾਂ ਨੇ ਮਾਨਸਾ-ਸਿਰਸਾ ਮਾਰਗ ’ਤੇ ਲਾਸ਼ ਰੱਖ ਕੇ ਕੀਤਾ ਪ੍ਰਦਰਸ਼ਨ - ਮਾਨਸਾ
🎬 Watch Now: Feature Video
ਮਾਨਸਾ: ਜ਼ਿਲ੍ਹੇ ਦੇ ਪਿੰਡ ਭੰਮੇ ਖੁਰਦ ਦੇ ਲੋਕਾਂ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਰੱਖ ਕੇ ਮਾਨਸਾ-ਸਿਰਸਾ ਰਾਸ਼ਟਰੀ ਕੌਮੀ ਮਾਰਗ ਨੂੰ ਜਾਮ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਪ੍ਰਸ਼ਾਸਨ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ। ਮ੍ਰਿਤਕ ਨੌਜਵਾਨ ਦੇ ਭਰਾ ਨੇ ਦੱਸਿਆ ਕਿ ਉਸਦੇ ਭਰਾ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ ਸੀ, ਖੁਦਕੁਸ਼ੀ ਕਰਨ ਤੋਂ ਪਹਿਲਾਂ ਉਸਨੇ ਕੁਝ ਵਿਅਕਤੀਆਂ ’ਤੇ ਖੁਦਕੁਸ਼ੀ ਕਰਨ ਲਈ ਮਜਬੂਰ ਕਰਨ ਦੇ ਗੰਭੀਰ ਦੋਸ਼ ਲਗਾਏ ਸੀ। ਇਸ ਸਬੰਧੀ ਉਸਨੇ ਆਡੀਓ ਰਿਕਾਰਡਿੰਗ ਕੀਤੀ ਸੀ। ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਬੇਸ਼ਕ ਪੁਲਿਸ ਨੇ ਖ਼ੁਦਕੁਸ਼ੀ ਕਰਨ ਨੂੰ ਮਜਬੂਰ ਕਰਨ ਵਾਲਿਆਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਪਰ ਅਜੇ ਤੱਕ ਕਿਸੇ ਦੀ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ। ਧਰਨਾਕਾਰੀਆਂ ਨੇ ਮੰਗ ਕੀਤੀ ਹੈ ਕਿ ਪੁਲਿਸ ਵੱਲੋਂ ਸਾਰੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਜੇਲ੍ਹ ਭੇਜਿਆ ਜਾਵੇ।