ਵਿਆਹੁਤਾ ਖੁਦਕੁਸੀ ਮਾਮਲਾ: ਮ੍ਰਿਤਕਾ ਦੇ ਪਰਿਵਾਰ ਵੱਲੋਂ ਇਨਸਾਫ਼ ਦੀ ਗੁਹਾਰ - ਧਰਨਾ ਪ੍ਰਦਰਸ਼ਨ ਵੀ ਕਰਨਗੇ
🎬 Watch Now: Feature Video
ਅੰਮ੍ਰਿਤਸਰ: ਜ਼ਿਲ੍ਹੇ ’ਚ ਬੀਤੇ ਦਿਨੀਂ ਇੱਕ ਇਲਾਕੇ ਚ ਵਿਆਹੁਤਾ ਵੱਲੋਂ ਫਾਹਾ ਲੈ ਕੇ ਖੁਦਕੁਸੀ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ ਜਿਸ ’ਤੇ ਮ੍ਰਿਤਕ ਕੁੜੀ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਮ੍ਰਿਤਕ ਦੇ ਸਹੁਰਾ ਪਰਿਵਾਰ ’ਤੇ ਇਲਜਾਮ ਲਗਾਏ ਹਨ। ਮ੍ਰਿਤਕ ਕੁੜੀ ਦੇ ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਕੁੜੀ ਨੇ ਖੁਦਕੁਸੀ ਨਹੀਂ ਕੀਤੀ ਹੈ ਉਸਦੇ ਪਤੀ ਅਤੇ ਉਸਦੀ ਮਾਂ ਅਤੇ ਉਸਦੇ ਦੋਸਤ ਨੇ ਮਿਲ ਕੇ ਉਸਦਾ ਕਤਲ ਕੀਤਾ ਹੈ। ਪਰਿਵਾਰ ਵੱਲੋਂ ਇਨਸਾਫ ਦੀ ਗੁਹਾਰ ਲਗਾਈ ਗਈ ਹੈ। ਮ੍ਰਿਤਕ ਦੀ ਮਾਂ ਵੱਲੋਂ ਇਨਸਾਫ ਲਈ ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਵੇਦ ਪ੍ਰਕਾਸ਼ ਬਬਲੂ ਨਾਲ ਮੁਲਾਕਾਤ ਕੀਤੀ। ਆਪ ਆਗੂ ਨੇ ਪਰਿਵਾਰ ਨੂੰ ਇਨਸਾਫ ਦਿਵਾਉਣ ਦਾ ਭਰੋਸਾ ਦਿੱਤਾ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਇਨ੍ਹਾਂ ਨੂੰ ਇਨਸਾਫ ਨਾ ਮਿਲਿਆ ਤਾਂ ਪਹਿਲਾਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਇੱਕ ਮੰਗ ਪੱਤਰ ਦਿੱਤਾ ਜਾਵੇਗਾ ਜੇਕਰ ਫਿਰ ਵੀ ਇਨਸਾਫ ਨਾ ਮਿਲਿਆ ਤਾਂ ਇਨ੍ਹਾਂ ਦਾ ਪਰਿਵਾਰ ਲੈ ਕੇ ਉਹ ਥਾਣੇ ਦੇ ਬਾਹਰ ਧਰਨਾ ਪ੍ਰਦਰਸ਼ਨ ਵੀ ਕਰਨਗੇ।