ਕੋਵਿਡ-19: ਫ਼ਰੀਦਕੋਟ ਪੁਲਿਸ ਦੀ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ
ਕੋਰੋਨਾਵਾਇਰਸ ਤੋਂ ਬਚਾਅ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਲਗਾਏ ਗਏ ਮੁਕੰਮਲ ਕਰਫਿਊ ਦੇ ਨਿਯਮਾਂ ਦੀ ਉਲੰਘਣਾ ਲੋਕਾਂ ਵਲੋਂ ਆਮ ਕੀਤੀ ਜਾ ਰਹੀ ਹੈ। ਮਨਾਹੀਂ ਦੇ ਹੁਕਮਾਂ ਦੇ ਬਾਵਜੂਦ ਲੋਕ ਕਿਸੇ ਨਾ ਕਿਸੇ ਬਹਾਨੇ ਘਰਾਂ ਤੋਂ ਬਾਹਰ ਨਿਕਲ ਰਹੇ ਹਨ ਜਿਸ ਕਾਰਨ ਪੁਲਿਸ ਨੂੰ ਸਖ਼ਤਾਈ ਵਰਤਣੀ ਪੈ ਰਹੀ ਹੈ। ਫ਼ਰੀਦਕੋਟ ਦੇ ਥਾਣਾ ਸਿਟੀ ਦੇ ਮੁੱਖ ਅਫਸਰ ਵੱਲੋਂ ਪੁਲਿਸ ਪਾਰਟੀ ਸਮੇਤ ਸ਼ਹਿਰ ਦੇ ਵੱਖ-ਵੱਖ ਚੌਂਕਾਂ ਵਿੱਚ ਗਸ਼ਤ ਦੌਰਾਨ ਬਿਨਾਂ ਵਜ੍ਹਾ ਸੜਕਾਂ 'ਤੇ ਘੁਮਦੇ ਲੋਕਾਂ ਦੀ ਕਲਾਸ ਲਗਾਈ ਗਈ।