ਫ਼ਰੀਦਕੋਟ ਪੁਲਿਸ ਨੇ ਵਾਹਨ ਚੋਰੀ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ - ਵਾਹਨ ਚੋਰੀ ਕਰਨ ਵਾਲੇ ਦੋ ਮੁਲਜ਼ਮ ਗ੍ਰਿਫ਼ਤਾਰ
🎬 Watch Now: Feature Video
ਫ਼ਰੀਦਕੋਟ: ਪੁਲਿਸ ਨੇ ਚੋਰੀ ਦੀਆਂ ਵਾਰਦਤਾਂ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਇਸ ਬਾਰੇ ਦੱਸਦੇ ਹੋਏ ਥਾਣਾ ਸਿਟੀ ਦੇ ਐਸਐਚਓ ਗੁਰਵਿੰਦਰ ਸਿੰਘ ਔਲਖ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਸ਼ਹਿਰ ਵਿੱਚੋਂ ਲਗਾਤਾਰ ਦੋ ਪਹੀਆ ਵਾਹਨਾਂ ਦੀ ਚੋਰੀ ਹੋਣ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ। ਪੁਲਿਸ ਵੱਲੋਂ ਨਾਕੇਬੰਦੀ ਦੌਰਾਨ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਦੋਵੇਂ ਮੁਲਜ਼ਮ ਫ਼ਰੀਦਕੋਟ ਤੇ ਫ਼ਿਰੋਜ਼ਪੁਰ ਵਿਖੇ ਦੋ ਪਹੀਆਂ ਵਾਹਨਾਂ ਦੀ ਚੋਰੀ ਕਰਦੇ ਸਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਪਾਸੋਂ ਚੋਰੀ ਕੀਤੇ ਗਏ 10 ਦੋ ਪਹੀਆ ਵਾਹਨ ਬਰਾਮਦ ਕੀਤੇ ਗਏ ਹਨ। ਪੁਲਿਸ ਵੱਲੋਂ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਨੇ ਚੋਰੀ ਦੇ ਹੋਰ ਵਾਹਨਾਂ ਦੀ ਬਰਾਮਦਗੀ ਹੋਣ ਦੀ ਆਸ ਪ੍ਰਗਟਾਈ ਹੈ।