ਕਰਫਿਊ ਦੌਰਾਨ ਫ਼ਰੀਦਕੋਟ ਪੁਲਿਸ ਨੇ ਕੱਢਿਆ ਫਲੈਗ ਮਾਰਚ - lockdown 2.0
🎬 Watch Now: Feature Video
ਫ਼ਰਦੀਕੋਟ : ਕੋਰੋਨਾ ਵਾਇਰਸ ਕਰ ਕੇ ਲੌਕਡਾਊਨ ਦੌਰਾਨ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਪੁਲਿਸ ਵੱਲੋਂ ਮੁਸਤੈਦੀ ਵਰਤੀ ਜਾ ਰਹੀ ਹੈ। ਪਰ ਫ਼ਿਰ ਵੀ ਕੁੱਝ ਅਜਿਹੇ ਲੋਕਾ ਹਨ ਜੋ ਕਿਸੇ ਨਾ ਕਿਸੇ ਵਾਰਦਾਤ ਨੂੰ ਅੰਜਾਮ ਦੇ ਹੀ ਜਾਂਦੇ ਹਨ। ਅਜਿਹਾ ਹੀ ਇੱਕ ਮਾਮਲਾ ਬੀਤੀ ਦੇਰ ਰਾਤ ਕੋਟਕਪੂਰਾ ਵਿਖੇ ਵਾਪਰਿਆਂ ਸੀ, ਜਿਸ ਦੌਰਾਨ ਪੁਲਿਸ ਵੱਲੋਂ ਕੁੱਝ ਵਿਅਕਤੀਆਂ ਨੂੰ ਰੋਕਿਆ ਗਿਆ ਤਾਂ ਉਨ੍ਹਾਂ ਪੁਲਿਸ ਵਾਲਿਆਂ ਉੱਤੇ ਗੋਲੀਆਂ ਚਲਾ ਦਿੱਤੀਆਂ।
ਫ਼ਰੀਦਕੋਟ ਵਿੱਚ ਅਜਿਹੀ ਘਟਨਾ ਨਾ ਵਾਪਰੇ ਤਾਂ ਪੁਲਿਸ ਵਾਲਿਆਂ ਵੱਲੋਂ ਸਬ ਡਵਿਜ਼ਨ ਅੰਦਰ ਫ਼ਲੈਗ ਮਾਰਚ ਕੱਢਿਆ ਗਿਆ ਅਤੇ ਲੋਕਾਂ ਨੂੰ ਘਰਾਂ ਨੂੰ ਅੰਦਰ ਰਹਿਣ ਦੀ ਅਪੀਲ ਕੀਤੀ।