ਟ੍ਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ 'ਤੇ ਫ਼ਰੀਦਕੋਟ ਪੁਲਿਸ ਦੀ ਸਖ਼ਤ ਕਾਰਵਾਈ - ਫ਼ਰੀਦਕੋਟ ਪੁਲਿਸ
🎬 Watch Now: Feature Video
ਫ਼ਰੀਦਕੋਟ:ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਵਾਉਣ ਲਈ ਫ਼ਰੀਦਕੋਟ ਪੁਲਿਸ ਲੋਕਾਂ 'ਤੇ ਸਖ਼ਤੀ ਕਰਦੀ ਹੋਈ ਨਜ਼ਰ ਆ ਰਹੀ ਹੈ। ਪੁਲਿਸ ਅਧਿਕਾਰੀ ਵਕੀਲ ਸਿੰਘ ਨੇ ਦੱਸਿਆ ਕਿ ਸ਼ਹਿਰ 'ਚ ਸ਼ਰਾਰਤ ਲੋਕਾਂ ਵੱਲੋਂ ਲਗਾਤਾਰ ਟ੍ਰੈਫਿਕ ਨਿਯਮਾਂ ਦੀ ਅਣਦੇਖੀ ਕੀਤੀ ਜਾ ਰਹੀ ਹੈ ਤੇ ਕੁੱਝ ਲੋਕ ਬੁਲਟ 'ਤੇ ਪਟਾਕੇ ਮਾਰ ਕੇ ਆਵਾਜ਼ ਪ੍ਰਦੂਸ਼ਣ ਨੂੰ ਵਧਾ ਰਹੇ ਹਨ। ਟ੍ਰੈਫਿਕ ਨਿਯਮਾਂ ਦੀ ਅਣਗਿਹਲੀ ਕਾਰਨ ਸੜਕ ਹਾਦਸੇ ਵਾਪਰਦੇ ਹਨ। ਇਸ ਤੋਂ ਬਚਾਅ ਲਈ ਪੁਲਿਸ ਵਿਭਾਗ ਵੱਲੋਂ ਫੈਂਸੀ ਨੰਬਰ ਪਲੇਟ ,ਬਿਨਾਂ ਹੇਲਮੇਟ,ਆਵਾਜ਼ ਪ੍ਰਦੂਸ਼ਣ ਤੇ ਬੁਲਟ 'ਤੇ ਪਟਾਕੇ ਮਾਰਨ ਵਾਲਿਆਂ ਦੇ ਚਲਾਨ ਕੱਟ ਰਹੇ ਹਨ। ਉਨ੍ਹਾਂ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।