ਫ਼ਰੀਦਕੋਟ: ਸਰਕਾਰੀ ਪ੍ਰਾਇਮਰੀ ਸਕੂਲਾਂ ਦੇ 70 ਵਿਦਿਆਰਥੀਆਂ ਨੂੰ ਟੈਬਲੈੱਟ ਵੰਡੇ ਗਏ - Tablets distributed
🎬 Watch Now: Feature Video
ਫ਼ਰੀਦਕੋਟ: ਪੰਜਾਬ ਸਰਕਾਰ ਵੱਲੋਂ 1 ਨਵੰਬਰ ਤੋਂ 7 ਨਵੰਬਰ ਤੱਕ ਮਨਾਏ ਜਾ ਰਹੇ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਪੰਜਾਬੀ ਹਫ਼ਤਾ ਸਮਾਰੋਹ ਦੇ ਸਬੰਧ ਵਿੱਚ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਵੱਲੋਂ ਰਾਜ ਪੱਧਰੀ ਸਮਾਗਮ ਦੌਰਾਨ ਵੀਡੀਓ ਕਾਨਫ਼ਰੰਸ ਰਾਹੀਂ ਰਾਜ ਦੇ 1467 ਸਮਾਰਟ ਸਕੂਲਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਸਾਲ 2020-21 ਲਈ ਮਿਸ਼ਨ ਸ਼ਤ ਪ੍ਰਤੀਸ਼ਤ ਦੀ ਸ਼ੁਰੂਆਤ ਵੀ ਕੀਤੀ । ਉਨ੍ਹਾਂ ਰਾਜ ਦੀਆਂ ਪ੍ਰਾਇਮਰੀ ਜਮਾਤਾਂ ਵਿੱਚ ਡਿਜੀਟਲ ਸਿੱਖਿਆ ਲਈ 2526 ਟੈਬਲੇਟ ਦੀ ਵੰਡ ਦੀ ਰਸਮੀ ਸ਼ੁਰੂਆਤ ਵੀ ਕੀਤੀ । ਉਨ੍ਹਾਂ ਕਿਹਾ ਕਿ ਪੰਜਾਬੀ ਦੇ ਨਾਲ ਨਾਲ ਸਾਨੂੰ ਅੰਤਰਰਾਸ਼ਟਰੀ ਭਾਸ਼ਾ ਅੰਗਰੇਜ਼ੀ ਦਾ ਗਿਆਨ ਹੋਣਾ ਵੀ ਬਹੁਤ ਜ਼ਰੂਰੀ ਹੈ, ਤਾਂ ਜੋ ਸਾਡੇ ਬੱਚੇ ਵੱਖ ਵੱਖ ਖੇਤਰਾਂ ਵਿੱਚ ਹੋਰ ਤਰੱਕੀ ਕਰ ਸਕਣ।