ਬਟਾਲਾ ਵਿਖੇ ਖੇਤ 'ਚ ਕੰਮ ਕਰ ਰਹੇ ਮਜ਼ਦੂਰ ਦਾ ਹੋਇਆ ਕਤਲ - ਜ਼ਿਲ੍ਹਾ ਗੁਰਦਾਸਪੁਰ
🎬 Watch Now: Feature Video
ਬਟਾਲਾ: ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਦੇ ਨਜ਼ਦੀਕ ਪਿੰਡ ਸ਼ੇਖੂਪੁਰ 'ਚ ਸ਼ਾਮ ਵੇਲੇ ਖੇਤਾਂ 'ਚ ਕੰਮ ਕਰ ਰਹੇ ਇੱਕ ਮਜ਼ਦੂਰ ਦੀ ਲਾਸ਼ ਮਿਲੀ। ਜਾਣਕਾਰੀ ਦਿੰਦਿਆਂ ਖੇਤ ਦੇ ਮਾਲਕ ਨੇ ਦੱਸਿਆ ਕਿ ਇਸ ਮਜ਼ਦੂਰ ਦਾ ਕਤਲ ਇੱਕ ਮੰਦਬੁੱਧੀ ਵਿਅਕਤੀ ਨੇ ਕੀਤਾ ਹੈ। ਇਸ ਦੇ ਨਾਲ ਹੀ ਮਜ਼ਦੂਰ ਦੇ ਪਰਿਵਾਰਕ ਮੈਂਬਰ ਪ੍ਰਸ਼ਾਸਨ ਤੋਂ ਇਨਸਾਫ਼ ਦੀ ਗੁਹਾਰ ਲਗਾ ਰਹੇ ਹਨ। ਦੱਸ ਦੇਈਏ ਕਿ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।