ਸਿੰਘੂ ਬਾਰਡਰ ਉਤੇ ਖੁਦਕੁਸ਼ੀ ਕਰਨ ਵਾਲਾ ਸੀ ਦੋ ਭੈਣਾਂ ਦਾ ਇਕਲੌਤਾ ਭਰਾ - ਕਿਸਾਨ ਅੰਦੋਲਨ
🎬 Watch Now: Feature Video

ਫ਼ਤਹਿਗੜ੍ਹ ਸਾਹਿਬ: ਪਿਛਲੇ ਦਿਨੀਂ ਦਿੱਲੀ ਵਿੱਚ ਚਲ ਰਹੇ ਕਿਸਾਨੀ ਸੰਘਰਸ਼ ਦੌਰਾਨ ਇਕ 40 ਸਾਲਾ ਨੌਜਵਾਨ ਅਮਰਿੰਦਰ ਸਿੰਘ ਵਲੋਂ ਸਿੰਘੂ ਬਾਰਡਰ 'ਤੇ ਜ਼ਹਿਰੀਲਾ ਪਦਾਰਥ ਖਾ ਕੇ ਖੁਦਕਸ਼ੀ ਕਰ ਲਈ ਗਈ ਸੀ। ਮ੍ਰਿਤਕ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਹਲਕਾ ਅਮਲੋਹ ਦੇ ਪਿੰਡ ਮਛਰਾਏ ਖੁਰਦ ਦਾ ਰਹਿਣ ਵਾਲਾ ਸੀ, ਜੋ ਕਿ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਕਰੀਬ 30 ਸਾਲ ਪਹਿਲਾ ਪਿਤਾ ਦੀ ਮੌਤ ਹੋ ਚੁੱਕੀ ਹੈ। ਕਿਸਾਨ ਆਗੂ ਨੇ ਕਿਹਾ ਕਿ ਮ੍ਰਿਤਕ ਕਿਸਾਨ ਅਮਰਿੰਦਰ ਸਿੰਘ ਦੇ ਦੋ ਬੱਚੇ ਹਨ, ਜਿਨ੍ਹਾਂ ਵਿੱਚ ਇੱਕ ਧੀ ਅਤੇ ਇੱਕ ਪੁੱਤਰ ਹੈ। ਪਰਿਵਾਰ ਅਤੇ ਕਿਸਾਨ ਜਥੇਬੰਦੀਆਂ ਨੇ ਪੰਜਾਬ ਸਰਕਾਰ ਕੋਲ ਅਪੀਲ ਕੀਤੀ ਕਿ ਮ੍ਰਿਤਕ ਦੇ ਪਰਿਵਾਰ ਨੂੰ ਮੁਆਵਜ਼ਾ ਮਿਲਣਾ ਚਾਹੀਦਾ ਹੈ।