ਕਰਜੇ ਨੇ ਲਈ ਇੱਕ ਹੋਰ ਕਿਸਾਨ ਦੀ ਜਾਨ - Farmer commits suicide
🎬 Watch Now: Feature Video
ਮਾਨਸਾ: ਪਿੰਡ ਬੱਪੀਆਣਾ ਦੇ ਕਿਸਾਨ ਕੁਲਦੀਪ ਸਿੰਘ ਪੁੱਤਰ ਬੀਲ੍ਹਾ ਸਿੰਘ ਵੱਲੋਂ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਉਕਤ ਕਿਸਾਨ ਦੇ ਸਿਰ ਲਗਭਗ 10-12 ਲੱਖ ਰੁਪਏ ਕਰਜ਼ਾ ਸੀ ਅਤੇ ਉਹ ਕਰਜ਼ਾਈ ਹੋਣ ਕਰਕੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ। ਕਿਸਾਨ ਆਪਣੇ ਪਿੱਛੇ 3 ਬੱਚੇ 2 ਲੜਕੀਆਂ ਅਤੇ 1 ਲੜਕਾ ਛੱਡ ਗਿਆ ਹੈ। ਉਕਤ ਵਿਅਕਤੀ ਦੀ ਉਮਰ ਸਿਰਫ 34 ਸਾਲ ਹੀ ਸੀ। ਇਸ ਕੋਲ ਸਿਰਫ ਢਾਈ ਏਕੜ ਜ਼ਮੀਨ ਸੀ ਜਿਸ ਕਰਕੇ ਘਰ ਦੀ ਆਰਥਿਕ ਹਾਲਤ ਬਹੁਤ ਮਾੜੀ ਹੈ। ਪਿੰਡ ਦੀ ਪੰਚਾਇਤ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਪਿੰਡ ਵਾਸੀਆਂ ਅਤੇ ਪਰਿਵਾਰ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਕਿਸਾਨ ਦਾ ਸਮੁੱਚਾ ਕਰਜ਼ਾ ਮੁਆਫ ਕੀਤਾ ਜਾਵੇ।