ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਕੀਤੀ ਖੁਦਕੁਸ਼ੀ - ਕਿਸਾਨ ਨੇ ਕੀਤੀ ਖੁਦਕੁਸ਼ੀ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-13699974-5-13699974-1637551566653.jpg)
ਫਿਰੋਜ਼ਪੁਰ: ਜ਼ੀਰਾ ਦੇ ਪਿੰਡ ਸੁਨੇਹਰ ਵਿੱਚ ਸੁਖਦੇਵ ਸਿੰਘ ਪੁੱਤਰ ਕੁੰਦਨ ਸਿੰਘ ਜੋ ਕੇ ਕਰਜ਼ੇ ਤੋਂ ਤੰਗ ਆ ਕੇ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ (Suicide) ਕਰ ਲਈ ਹੈ। ਸੁਖਦੇਵ ਸਿੰਘ ਪੁੱਤਰ ਕੁੰਦਨ ਸਿੰਘ 55 ਸਾਲਾ ਜੋ ਕਿ ਸਾਢੇ ਪੰਜ ਕਿੱਲੇ ਜ਼ਮੀਨ ਦਾ ਮਾਲਕ ਹੈ ਅਤੇ ਘਰ ਵਿੱਚ ਚਾਰ ਪੰਜ ਦੇ ਕਰੀਬ ਪਸ਼ੂ ਵੀ ਰੱਖੇ ਹੋਏ ਹਨ ਪਰ ਇਸ ਕਿਸਾਨ ਉੱਪਰ 6 ਤੋ 7 ਲੱਖ ਰੁਪਏ ਦਾ ਕਰਜ਼ਾ ਹੋਣ ਦੇ ਕਾਰਨ ਉਸ ਵੱਲੋਂ ਖੁਦਕੁਸ਼ੀ ਕੀਤੀ ਗਈ। ਇਹ ਕਿਸਾਨ ਸੁਖਦੇਵ ਸਿੰਘ ਜੋ ਕਿ ਕਿਸਾਨ ਜਥੇਬੰਦੀ ਨਾਲ ਜੁੜਿਆ ਹੋਣ ਕਰਕੇ ਦਿੱਲੀ ਦੀਆਂ ਬਰੂਹਾਂ ਉਤੇ ਵੀ ਪਹਿਰੇਦਾਰੀ ਕਰ ਆਇਆ ਸੀ।