ਗੁਰਦਾਸਪੁਰ 'ਚ ਕਿਸਾਨਾਂ ਨੇ ਆਪਣੇ ਟਰੈਕਟਰ ਲੈ ਕੇ ਕੀਤਾ ਪ੍ਰਦਰਸ਼ਨ - ਕਿਰਤੀ ਕਿਸਾਨ ਯੂਨੀਅਨ ਦੇ ਆਗੂ
🎬 Watch Now: Feature Video
ਗੁਰਦਾਸਪੁਰ: ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਖੇਤੀ ਤੇ ਕਿਸਾਨੀ ਨਾਲ ਸਬੰਧਤ ਲਿਆਂਦੇ ਗਏ ਤਿੰਨ ਆਰਡੀਨੈਸਾਂ ਵਿਰੁੱਧ ਪੰਜਾਬ ਭਰ ਵਿੱਚ 13 ਕਿਸਾਨ ਜਥੇਬੰਦੀਆਂ ਨੇ ਟਰੈਕਟਰ ਅੰਦੋਲਨ ਕੀਤਾ। ਗੁਰਦਾਸਪੁਰ ਵਿੱਚ ਵੀ ਕਿਸਾਨਾਂ ਨੇ ਇਨ੍ਹਾਂ ਆਰਡੀਨੈਸਾਂ ਦਾ ਵਿਰੋਧ ਕਰਦੇ ਹੋਏ ਆਪਣੇ ਟਰੈਕਟਰਾਂ ਨਾਲ ਰੋਸ ਪ੍ਰਦਰਸ਼ਨ ਕੀਤਾ। ਕਿਸਾਨ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਵੀ ਫੂਕਿਆ। ਕਿਰਤੀ ਕਿਸਾਨ ਯੂਨੀਅਨ ਦੇ ਆਗੂ ਤਸਬੀਰ ਸਿੰਘ ਸੁਲਤਾਨੀ ਨੇ ਕਿਹਾ ਕਿ ਸਰਕਾਰ ਦੇ ਇਹ ਤਿੰਨੇ ਆਰਡੀਨੈਸ ਪੰਜਾਬ ਦੀ ਕਿਸਾਨੀ ਨੂੰ ਤਬਾਹ ਕਰ ਦੇਣਗੇ। ਕਿਸਾਨ ਆਗੂ ਹਰਦੇਵ ਸਿੰਘ ਚਿੱਟੀ ਨੇ ਕਿਹਾ ਜਿੰਨਾ ਸਮਾਂ ਸਰਕਾਰ ਇਨ੍ਹਾਂ ਆਰਡੀਨੈਸਾਂ ਨੂੰ ਵਾਪਸ ਨਹੀਂ ਲੈਂਦੀ ਉਨ੍ਹਾਂ ਸਮਾਂ ਸੰਘਰਸ਼ ਜਾਰੀ ਰਹੇਗਾ।