ਕਿਸਾਨ ਜਥੇਬੰਦੀਆਂ ਨੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਕੁਮਾਰ ਦੇ ਘਰ ਦਾ ਕੀਤਾ ਘਿਰਾਓ
🎬 Watch Now: Feature Video
ਪਠਾਨਕੋਟ: ਕੇਂਦਰ ਸਰਕਾਰ ਵੱਲੋਂ ਖੇਤੀਬਾੜੀ ਸਬੰਧੀ ਆਰਡੀਨੈਂਸ ਜਾਰੀ ਕੀਤੇ ਹਨ। ਉਸ ਤੋਂ ਸਮੁੱਚੇ ਕਿਸਾਨ ਵਰਗ ਵਿੱਚ ਰੋਸ ਦੀ ਲਹਿਰ ਫੈਲ ਰਹੀ ਹੈ। ਇਸ ਲਈ ਕਿਸਾਨ ਕੇਂਦਰ ਸਰਕਾਰ ਨਾਲ ਆਪਣੇ ਹੱਕਾਂ ਲਈ ਆਰ-ਪਾਰ ਦੀ ਲੜਾਈ ਲੜਨ ਲਈ ਤਿਆਰ ਹੈ। ਇਸ ਮੌਕੇ ਕਿਸਾਨ ਆਗੂ ਬਲਵਿੰਦਰ ਸਿੰਘ ਰਾਜੂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਫਸਲਾਂ ਦਾ ਮੰਡੀਕਰਨ ਕਿਸਾਨਾਂ ਦੀਆਂ ਫਸਲਾਂ ਦਾ ਸਮਰਥਨ ਮੁੱਲ ਖ਼ਤਮ ਕਰਨ ਪੰਜਾਬ ਪਾਵਰਕਾਮ ਆਦਿ ਨੂੰ ਖ਼ਤਮ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁੱਦਿਆਂ ਉੱਤੇ ਕੇਂਦਰ ਸਰਕਾਰ ਨੇ ਜੋ ਆਰਡੀਨੈਂਸ ਜਾਰੀ ਕੀਤੇ ਹਨ ਉਹ ਕਿਸਾਨਾਂ ਅਤੇ ਕਿਸਾਨਾਂ ਦੇ ਭਵਿੱਖ ਲਈ ਬਹੁਤ ਘਾਤਕ ਸਿੱਧ ਹੋਣਗੇ।