ਕਿਸਾਨਾਂ ਨੇ ਵਿੱਤ ਮੰਤਰੀ ਦਾ ਕੀਤਾ ਘਿਰਾਓ, ਸਰਕਾਰ ਦੇ ਖ਼ਿਲਾਫ਼ ਕੀਤੀ ਨਾਅਰੇਬਾਜ਼ੀ - ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ
🎬 Watch Now: Feature Video
ਬਠਿੰਡਾ: ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਬਠਿੰਡਾ ਵਿੱਚ ਸਮਾਰਟ ਫ਼ੋਨ ਸਬੰਧੀ ਇੱਕ ਮੀਟਿੰਗ ਵਿੱਚ ਹਿੱਸਾ ਲੈਣ ਲਈ ਆਏ ਹੋਏ ਸਨ। ਜਦੋਂ ਇਸ ਦੀ ਜਾਣਕਾਰੀ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੂੰ ਜਾਣਕਾਰੀ ਮਿਲੀ ਤਾਂ ਕਿਸਾਨਾਂ ਨੇ ਡੀਸੀ ਦਫ਼ਤਰ ਦੇ ਬਾਹਰ ਧਰਨਾ ਦੇ ਦਿੱਤਾ ਅਤੇ ਸਰਕਾਰ ਦੇ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਯੋਧਾ ਸਿੰਘ ਦਾ ਕਹਿਣਾ ਹੈ ਕਿ ਕਰੀਬ ਕੁਝ ਸਮਾਂ ਪਹਿਲਾ ਪਰਾਲੀ ਨੂੰ ਅੱਗ ਲਗਾਉਣ ਵਾਲੇ ਕੁਝ ਕਿਸਾਨਾਂ ਉੱਤੇ ਪੁਲਿਸ ਵੱਲੋਂ ਮਾਮਲੇ ਦਰਜ ਕੀਤੇ ਗਏ ਸਨ, ਜਿਸ ਤੋਂ ਬਾਅਦ ਉਨ੍ਹਾਂ ਨੇ ਜੈਤੋ ਵਿੱਚ ਸਰਕਾਰ ਦੇ ਖਿਲਾਫ਼ ਮੋਰਚਾ ਲਗਾਇਆ ਸੀ। ਯੂਨੀਅਨ ਨੇਤਾ ਦਾ ਕਹਿਣਾ ਹੈ ਕਿ ਇਸ ਦੌਰਾਨ ਉਨ੍ਹਾਂ ਦਾ ਇੱਕ ਸਾਥੀ ਜਗਸੀਰ ਸਿੰਘ ਸ਼ਹੀਦ ਹੋ ਗਿਆ ਸੀ।