ਬੇਮੌਸਮੀ ਮੀਂਹ ਨੇ ਕਿਸਾਨਾਂ ਦੀ ਕੀਤੀ ਕਣਕ ਦੀ ਫਸਲ ਖਰਾਬ
🎬 Watch Now: Feature Video
ਸੂਬੇ ’ਚ ਪਏ ਬੇਮੌਸੀ ਮੀਂਹ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾ ਗਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਪੁੱਤਾਂ ਵਾਂਗ ਪਾਲੀ ਹੋਈ ਕਣਕ ਦੀ ਫਸਲ ਮੀਂਹ ਨਾਲ ਖਰਾਬ ਹੋ ਗਈ ਹੈ। ਜਿਸ ਕਾਰਨ ਉਨ੍ਹਾਂ ਦਾ ਕਾਫੀ ਨੁਕਸਾਨ ਹੋਇਆ ਹੈ। ਪਹਿਲਾਂ ਹੀ ਉਹ ਸਰਕਾਰਾਂ ਦੀਆਂ ਮਾਰੂ ਨੀਤੀਆਂ ਕਾਰਨ ਪਰੇਸ਼ਾਨ ਹਨ ਦੂਜੇ ਪਾਸੇ ਕੁਦਰਤ ਵੱਲੋਂ ਵੀ ਉਨ੍ਹਾਂ ’ਤੇ ਕਹਿਰ ਢਾਇਆ ਜਾ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਪਹਿਲਾਂ ਹੀ ਕਰਜ਼ਾਈ ਹੋਏ ਪਏ ਹਨ ਉੱਤੋਂ ਇਸ ਤਰ੍ਹਾਂ ਫਸਲ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਕਾਫੀ ਨੁਕਸਾਨ ਹੋਇਆ ਹੈ। ਜਿਸ ਕਾਰਨ ਕਿਸਾਨਾਂ ਨੇ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ।