ਸਿੰਘੂ ਬਾਰਡਰ 'ਤੇ ਕਿਸਾਨ ਦੀ ਵਿਗੜੀ ਸਿਹਤ, ਅਜਨਾਲਾ 'ਚ ਹੋਈ ਮੌਤ - ਕਿਸਾਨੀ ਅੰਦੋਲਨ ਫ਼ਤਿਹ
🎬 Watch Now: Feature Video
ਅੰਮ੍ਰਿਤਸਰ: ਖੇਤੀ ਕਾਨੂੰਨ ਰੱਦ (Agriculture law repealed) ਕਰਵਾਉਣ ਲਈ ਪਿਛਲੇ ਕਈ ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਕਿਸਾਨਾਂ ਵੱਲੋਂ ਜਿੱਥੇ ਦਿੱਲੀ ਕਿਸਾਨੀ ਅੰਦੋਲਨ ਫ਼ਤਿਹ ਕਰਕੇ ਘਰਾਂ ਨੂੰ ਵਾਪਸ ਆਉਣਾ ਸੀ, ਉੱਥੇ ਹੀ ਅੰਮ੍ਰਿਤਸਰ ਦੇ ਘਣੂਪੁਰ ਛੇਹਰਟਾ ਦੇ ਇਕ ਕਿਸਾਨ ਮਨਜੀਤ ਸਿੰਘ ਨੂੰ ਖ਼ੁਸ਼ੀ-ਖ਼ੁਸ਼ੀ ਘਰ ਆਉਣਾ ਵੀ ਨਸੀਬ ਨਹੀਂ ਹੋਇਆ। ਜਿਥੇ ਕਿਸਾਨਾਂ ਨੇ ਖ਼ੁਸ਼ੀ ਖ਼ੁਸ਼ੀ ਆਪਣੇ ਘਰ ਆਉਣਾ ਸੀ, ਉੱਥੇ ਹੀ ਬੀਤੀ ਦੇਰ ਰਾਤ ਕਿਸਾਨ ਮਨਜੀਤ ਸਿੰਘ (Farmer Manjit Singh) ਦੀ ਦਿੱਲੀ ਕੁੰਡਲੀ ਬਾਰਡਰ (Delhi Kundli Border) 'ਤੇ ਸਿਹਤ ਵਿਗੜ ਗਈ ਅਤੇ ਉਨ੍ਹਾਂ ਨੂੰ ਐਂਬੂਲੈਂਸ ਦੇ ਰਾਹੀਂ ਅਜਨਾਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਅਚਾਨਕ ਮੌਤ ਹੋ ਗਈ। ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।