ਕਿਸਾਨਾਂ ਨੇ ਕੇਂਦਰ ਤੋਂ ਸਵਾਮੀਨਾਥਨ ਰਿਪੋਰਟ ਨੂੰ ਲਾਗੂ ਕਰਨ ਦੀ ਮੰਗ ਦੁਹਰਾਈ - ਸਮਰਥਨ ਮੁੱਲ
🎬 Watch Now: Feature Video
ਬਠਿੰਡਾ: ਕੇਂਦਰ ਸਰਕਾਰ ਵੱਲੋਂ ਝੋਨੇ ਦੇ ਸਮਰਥਨ ਮੁੱਲ 'ਚ ਪ੍ਰਤੀ ਕਵੰਟਲ 53 ਰੁਪਏ ਦਾ ਵਾਧਾ ਕੀਤਾ ਗਿਆ ਹੈ ਜਿਸ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਰਾਮਕਰਨ ਸਿੰਘ ਰਾਮਾਂ ਨੇ ਕੇਂਦਰ ਸਰਕਾਰ ਦੇ ਇਸ ਸਮਰਥਨ ਮੁੱਲ 'ਚ ਕੀਤੇ ਵਾਧੇ ਨੂੰ ਨਿੰਦਣਯੋਗ ਦੱਸਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਲੌਕਡਾਊਨ 'ਚ ਜਿਥੇ ਲੋਕ ਘਰਾਂ 'ਚ ਬੈਠੇ ਸੀ ਉਥੇ ਹੀ ਕਿਸਾਨ ਲੋਕਾਂ ਦੇ ਲਈ ਅਨਾਜ ਦੀ ਪੈਦਾਵਾਰ ਕਰ ਰਿਹਾ ਸੀ। ਉਨ੍ਹਾਂ ਨੇ ਮੰਗ ਕੀਤੀ ਕਿ ਕਿਸਾਨਾਂ ਲਈ ਸਵਾਮੀਨਾਥਨ ਰਿਪੋਰਟ ਨੂੰ ਲਾਗੂ ਕੀਤਾ ਜਾਵੇ।