ਪਟਿਆਲਾ ‘ਚ ਕਾਂਗਰਸ ਹਾਈਕਮਾਂਡ ਦਾ ਵਿਰੋਧ - Farmers' organizations
🎬 Watch Now: Feature Video
ਪਟਿਆਲਾ: ਕਾਂਗਰਸੀ ਆਗੂਆਂ (Congress leaders) ਦੇ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਪੰਜਾਬ ਕਾਂਗਰਸ (Punjab Congress) ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ (Harish Chaudhary) ਅਤੇ ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ (Cabinet Minister Raj Kumar Verka) ਨੂੰ ਵਿਰੋਧ ਦਾ ਸਾਹਮਣਾ ਕਰਨਾ ਪਿਆ। ਇਹ ਵਿਰੋਧ ਕਿਸਾਨ ਜਥੇਬੰਦੀਆਂ (Farmers' organizations) ਅਤੇ ਕੋਰੋਨਾ ਯੋਧਿਆਂ (Corona Warriors) ਦੀ ਵੱਲੋ ਆਪਣੀਆਂ ਮੰਗਾਂ ਨੂੰ ਲੈਕੇ ਕੀਤਾ ਗਿਆ। ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਦੇ ਚੱਲ ਰਹੇ ਪ੍ਰੋਗਰਾਮ ਵਿੱਚ ਦਾਖਲ ਹੋ ਕੇ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪੰਜਾਬ ਸਰਕਾਰ (Government of Punjab) ਨੂੰ ਚਿੰਤਵਨੀ ਦਿੰਦੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਉਨ੍ਹਾਂ ਦੀਆਂ ਮੰਗਾਂ ਵੱਲੋਂ ਧਿਆਨ ਨਹੀਂ ਦਿੱਤਾ ਤਾਂ ਉਨ੍ਹਾਂ ਵੱਲੋਂ ਪੂਰੇ ਪੰਜਾਬ ਦੇ ਮੁੱਖ ਹਾਈਵੇਅ ਜਾਮ ਕੀਤੇ ਜਾਣਗੇ।